Sunday, August 30, 2026

ਸਿ’ਖ ਕੌਮ ਮੁਸ਼ਕਿਲ ਹਾਲਾਤਾਂ ਵਿਚੋਂ ਵੀ ਹਮੇਸ਼ਾਂ ਚੜ੍ਹਦੀ ਕਲਾ ਨਾਲ ਬਾਹਰ ਨਿਕਲੀ ਹੈ – ਜਥੇ: ਅਵਤਾਰ ਸਿੰਘ

Avtar S Makkar

ਅੰਮ੍ਰਿਤਸਰ, 11 ਨਵੰਬਰ (ਪੰਜਾਬ ਪੋਸਟ ਬਿਊਰੋ) ੁ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਸਿੱਖ ਕੌਮ ਦਾ ਸਾਰਾ ਇਤਿਹਾਸ ਕੁਰਬਾਨੀਆਂ ਤੇ ਚੁਣੌਤੀਆਂ ਨਾਲ ਭਰਿਆ ਪਿਆ ਹੈ।ਉਨ੍ਹਾਂ ਕਿਹਾ ਕਿ ਬੰਦੀ ਛੋੜ ਦਿਵਸ (ਦੀਵਾਲੀ) ਦਾ ਤਿਉਹਾਰ ਸਿੱਖ ਕੌਮ ਲਈ ਚੁਣੌਤੀਆਂ ਨਾਲ ਜੁੜਿਆ ਹੋਇਆ ਹੈ, ਜਿਨ੍ਹਾਂ ਵਿਚੋਂ ਅਤਿ ਮੁਸ਼ਕਿਲ ਹਾਲਾਤ ਵਿਚ ਵੀ ਸਿੱਖ ਕੌਮ ਹਮੇਸ਼ਾਂ ਚੜ੍ਹਦੀ ਕਲਾ ਨਾਲ ਬਾਹਰ ਨਿਕਲੀ ਹੈ। ਉਨ੍ਹਾਂ ਕਿਹਾ ਕਿ ਅੱਜ ਅਨੇਕਾਂ ਪੰਥ ਵਿਰੋਧੀ ਸ਼ਕਤੀਆਂ ਸਿੱਖ ਪੰਥ ਦੀ ਸ਼ਾਖ ਨੂੰ ਢਾਹ ਲਾਉਣ ਲਈ ਯਤਨਸ਼ੀਲ ਹਨ। ਪਰ ਜ਼ਰੂਰਤ ਹੈ ਸਿੱਖ ਰਹੁਰੀਤਾਂ ਤੇ ਕਦਰਾਂ ਕੀਮਤਾਂ ‘ਤੇ ਦ੍ਰਿੜ ਰਹਿ ਕੇ ਆਪਣੇ ਧਰਮ ਪ੍ਰਤੀ ਸਿੱਖੀ ਸਿਦਕ ਤੇ ਭਰੋਸਾ ਕਾਇਮ ਰੱਖਣ ਵਾਸਤੇ ਯਤਨਸ਼ੀਲ ਹੋਈਏ। ਉਨ੍ਹਾਂ ਕਿਹਾ ਕਿ ਆਪਣੇ ਗੌਰਵਮਈ ਵਿਰਸੇ ਨੂੰ ਯਾਦਕਰਦਿਆਂ ਭਾਈ ਮਨੀ ਸਿੰਘ ਦੀ ਸ਼ਹਾਦਤ ਤੋਂ ਪ੍ਰੇਰਣਾ ਲਈਏ। ਉਨ੍ਹਾਂ ਕਿਹਾ ਕਿ ਪੰਥ ਦੋਖੀ, ਸਿੱਖ ਕੌਮ ਦੀ ਚੜ੍ਹਦੀ ਕਲਾ ਤੇ ਨਿਆਰੀ ਹੋਂਦ ਤੋਂ ਚਕਰਾ ਰਹੇ ਹਨ। ਇਸੇ ਕਰਕੇ ਉਹ ਸਮੇਂੁਸਮੇਂ ਪੰਥ ਵਿਰੋਧੀ ਚਾਲਾਂ ਚੱਲਦੇ ਰਹਿੰਦੇ ਹਨ। ਬੀਤੇ ਸਮੇਂ ਵਿਚ ਸਾਹਮਣੇ ਆਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਪੰਥ ਵਿਰੋਧੀਆਂ ਦੀ ਕੋਝੀ ਚਾਲ ਦਾ ਹਿੱਸਾ ਹਨ। ਅਜਿਹੇ ਸਮੇਂ ਪੰਥਕ ਏਕਤਾ ਤੇ ਇਤਫਾਕ ਦੀ ਵੱਡੀ ਜ਼ਰੂਰਤ ਹੈ ਤਾਂ ਕਿ ਪੰਥ ਵਿਰੋਧੀਆਂ ਨੂੰਮਾਤ ਦਿੱਤੀ ਜਾ ਸਕੇ। ਉਨ੍ਹਾਂ ਸਮੂਹ ਸਿੱਖ ਸੰਗਤਾਂ ਅਤੇ ਗੁਰੂੁਘਰ ਪ੍ਰਤੀ ਸ਼ਰਧਾ, ਪਿਆਰ ਤੇ ਸਤਿਕਾਰ ਰੱਖਣ ਵਾਲੀ ਲੋਕਾਈ ਨੂੰ ਬੰਦੀਛੋੜ ਦਿਵਸ ‘ਤੇ ਹਾਰਦਿਕ ਮੁਬਾਰਕਬਾਦ ਦਿੱਤੀ।
ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਜਿੱਥੇ ੨੪ ਘੰਟੇ ਗੁਰਬਾਣੀ ਦਾ ਮਨੋਹਰ ਕੀਰਤਨ ਸੰਗਤਾਂ ਲਈ ਰੂਹਾਨੀ ਵਿਸਮਾਦ ਪੈਦਾ ਕਰਦਾ ਹੈ ਓਥੇ ਧਿਆਨ ਸਿੰਘ ਮੰਡ ਤੇ ਉਸਦੇ ਨਾਲ ਆਈ ਮੰਡੀਰ ਵੱਲੋਂ ਸਿੱਖ ਕੌਮ ਦੀਆਂ ਸਤਿਕਾਰਤ ਸਖਸ਼ੀਅਤਾਂ ਪ੍ਰਤੀ ਅਪਮਾਨਜਨਕ (ਭੱਦੀ) ਸ਼ਬਦਾਵਲੀ ਦੀ ਵਰਤੋਂ ਕਰਨ ਦੇ ਨਾਲੁਨਾਲ ਨਾਹਰੇਬਾਜੀ ਕੀਤੀ ਗਈ, ਜਿਸ ਨਾਲ ਸੰਗਤਾਂ ਦੇ ਮਨਾ ਵਿੱਚ ਭਾਰੀ ਡਰ ਅਤੇ ਸਹਿਮ ਪੈਦਾ ਹੋ ਗਿਆ, ਜੋ ਬਿਲਕੁਲ ਬਰਦਾਸ਼ਤ ਤੋਂ ਬਾਹਰ ਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਕਿਸੇ ਵੱਡੇ ਪਦ ਦਾ ਅਹੁਦੇਦਾਰ ਮਹਿਸੂਸ ਕਰਨ ਵਾਲੇ ਵੱਲੋਂ ਅਜਿਹਾ ਕਰਨਾ ਤੇ ਕਰਵਾਉਣਾ ਜਿੱਥੇ ਸਿੱਧਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੰਮ ਕਾਜ ਵਿੱਚ ਦਖਲ ਹੈ ਓਥੇ ਇਸ ਮਹਾਨ ਸੰਸਥਾ ਦੇ ਅਕਸ ਨੂੰ ਪੂਰੀ ਤਰ੍ਹਾਂ ਢਾਹ ਲਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਅਜਿਹੇ ਲੋਕਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਜੋ ਕੌਮ ਵਿੱਚ ਖੱਲਲ ਪਾ ਕੇ ਵਖਰੇਵੇਂ ਪੈਦਾ ਕਰਦੇ ਹਨ।

Check Also

ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …

Leave a Reply