Tuesday, July 21, 2026

ਸਾਬਕਾ ਜਥੇਦਾਰ ਭਾਈ ਨੰਦਗੜ੍ਹ ਦੀ ਅਗਵਾਈ ਵਿੱਚ ਮਾਲ ਰੋਡ ‘ਤੇ ਧਰਨਾ

PPN1211201502

ਬਠਿੰਡਾ, 12 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਵਿਚ ਅੱਜ ਫਿਰ ਇਕ ਵਾਰ ਮਾਹੌਲ ਕਾਫ਼ੀ ਗਰਮਾ ਗਿਆ ਜਦ ਕਿ ਗੁਰਦੀਪ ਸਿੰਘ ਬਰਾੜ ਯੂਨਾਇਟਡ ਅਕਾਲੀ ਦਲ ਦੇ ਸਕੱਤਰ ਨੂੰ ਗੁਰਦੁਆਰਾ ਸਿੰਘ ਸਭਾ ਖਾਲਸਾ ਦੀਵਾਨ ਵਿਚੋਂ ਭਾਰੀ ਪੁਲਿਸ ਫੋਰਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ।ਇਸ ਮੌਕੇ ਗੁਰਦੁਆਰਾ ਸਾਹਿਬ ਵਿੱਚ ਸ਼ਹਿਰ ਦੀਆਂ ਸਿਰਮੌਰ ਸ਼ਖ਼ਸੀਅਤਾਂ ਜਿਨ੍ਹਾਂ ਵਿਚ ਸਾਬਕਾ ਜਥੇਦਾਰ ਭਾਈ ਬਲਵੰਤ ਸਿੰਘ ਨੰਦਗੜ੍ਹ, ਸ਼ਹਿਰੀ ਅਕਾਲੀ ਦਲ ਮਾਨ ਦੇ ਪ੍ਰਧਾਨ ਪਰਵਿੰਦਰ ਸਿੰਘ ਬਾਲਿਆਂਵਾਲੀ, ਰਜਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ,ਬਾਬਾ ਹਰਦੀਪ ਸਿੰਘ ਮਹਿਰਾਜ ਵਾਲੇ, ਹਾਕਮ ਸਿੰਘ, ਬਲਦੇਵ ਸਿੰਘ ਫੌਜੀ ਤੋਂ ਇਲਾਵਾ ਹੋਰ ਪਤਵੰਤੇ ਸੱਜਣਾਂ ਨੇ ਸ਼ਹਿਰ ਦੀ ਮਾਲ ਰੋਡ ‘ਤੇ ਪ੍ਰਸਾਸ਼ਨ ਅਤੇ ਪੰਜਾਬ ਸਰਕਾਰ ਦੇ ਖਿਲਾਫ਼ ਧਾਰਨਾ ਵੀ ਲਗਾਇਆ।ਇਸ ਮੌਕੇ ਸਾਬਕਾ ਜਥੇਦਾਰ ਨੰਦਗੜ੍ਹ ਨੇ ਸੰਗਤਾਂ ਨੂੰ ਸਬੰਧੋਨ ਕਰਦਿਆਂ ਕਿਹਾ ਕਿ ਸਰਕਾਰ ਸਰਬੱਤ ਖਾਲਸਾ ਸਮਾਗਮ ਤੋਂ ਘਬਰਾ ਗਈ ਹੈ ਅਤੇ ਹੁਣ ਜਾਇਜ਼ ਨਾਜਾਇਜ਼ ਢੰਗ ਨਾਲ ਸਿੰਘਾਂ ਨੂੰ ਗ੍ਰਿਫਤਾਰ ਕਰ ਕੇ ਜੇਲ੍ਹ ਵਿਚ ਸੁੱਟ ਰਹੀ ਹੈ। ਉਨਾਂ ਕਿਹਾ ਕਿ ਉਹ ਆਪਣੇ ਹੱਕਾਂ ਦੀ ਹੀ ਮੰਗ ਕਰ ਰਹੇ ਹਾਂ ਨਾ ਕਿ ਕਿਸੇ ਵੱਖਰੇ ਸਟੇਟ ਦੀ ‘ਖਾਲਿਸਤਾਨ’, ਸਾਡੇ ਅਧਿਕਾਰ ਸਾਨੂੰ ਦਿੱਤੇ ਜਾਣ ਨਾ ਕਿ ਜੇਲ੍ਹ ਜਾਂ ਕਾਲ ਕੋਠੜੀਆਂ।ਜਦ ਵੀ ਕੋਈ ਸਿੰਘ ਆਪਣੇ ਹੱਕਾਂ ਦੀ ਆਵਾਜ਼ ਬਲੰਦ ਕਰਦਾ ਹੈ ਤਾਂ ਸਰਕਾਰ ਉਸ ਨੂੰ ਕੁਚਲਣ ਦੀ ਕੋਸ਼ਿਸ਼ ਕਰਦੀ ਹੈ, ਸਿੰਘ ਸਰਕਾਰ ਕਿਸੇ ਜਬਰ ਜ਼ੁਲਮ ਜਾਂ ਜੇਲ੍ਹਾਂ ਤੋਂ ਨਹੀ ਡਰਦੇ, ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੀ ਗੈਰ ਹਾਜ਼ਰੀ ਵਿੱਚ ਪੰਜ ਪਿਆਰਿਆਂ ਦੇ ਹਰ ਹੁਕਮ ਦੀ ਪਾਲਣਾ ਕਰਨੀ ਚਹਿੰਦੀ ਹੈ ਕਿਉਂਕਿ ਉਹ ਹੀ ਸਰਵਉੱਚ ਸਥਾਨ ਰੱਖਦੇ ਹਨ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply