Tuesday, March 24, 2026

ਖ਼ਾਲਸਾ ਕਾਲਜ ਵਿਖੇ ‘ਦੀਵਾਲੀ ਟੂਰਨਾਮੈਂਟ-2015’ ਕਰਵਾਇਆ ਗਿਆ

PPN1211201506

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) -ਖ਼ਾਲਸਾ ਕਾਲਜ ਵਿਖੇ ਕਰਵਾਏ ਗਏ 7 ਰੋਜ਼ਾ ‘ਇੰਟਰ ਖ਼ਾਲਸਾ ਕਾਲਜ ਇੰਸਟੀਚਿਊਸ਼ਨਜ਼ ਦੀਵਾਲੀ ਟੂਰਨਾਮੈਂਟ-2015’ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਹੋ ਗਿਆ। ਟੂਰਨਾਮੈਂਟ ਦੇ ਅਖਰੀਲੇ ਦਿਨ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਨ ਲਈ ਮੁੱਖ ਮਹਿਮਾਨ ਵਜੋਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼ਿਰਕਤ ਕੀਤੀ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਖ਼ਾਲਸਾ ਵਿੱਦਿਅਕ ਸੰਸਥਾਵਾਂ ਦੇ ਲਗਭਗ 500 ਤੋਂ ਵਧੇਰੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ, ਜਿਸਦਾ ਮਕਸਦ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਵੱਲ ਉਤਸ਼ਾਹਿਤ ਕਰਨਾ ਸੀ। ਖ਼ਾਲਸਾ ਕਾਲਜ ਖੇਡ ਮੈਦਾਨ ਵਿਖੇ ਪੁਰਸ਼ਾਂ ਅਤੇ ਇਸਤਰੀਆਂ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ।  ਸ: ਛੀਨਾ ਨੇ ਇਨਾਮ ਵੰਡ ਸਮਾਗਮ ਦੌਰਾਨ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦਾ ਜੀਵਨ ਵਿੱਚ ਬਹੁਤ ਮਹੱਤਵ ਹੈ ਅਤੇ ਇਨ੍ਹਾਂ ਵਿੱਚ ਘੱਟਦੀ ਰੁਚੀ ਵੱਖ-ਵੱਖ ਸਰੀਰਿਕ ਅਤੇ ਦਿਮਾਗੀ ਰੋਗਾਂ ਦਾ ਕਾਰਨ ਬਣ ਰਹੀ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਪੂਰੇ ਜੋਸ਼ ਨਾਲ ਇਸ ਖੇਡਾਂ ਵਿੱਚ ਭਾਗ ਲੈ ਕੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਟੂਰਨਾਮੈਂਟ ਵਿੱਚ ਕ੍ਰਿਕੇਟ, ਬਾਸਕਟਬਾਲ, ਵਾਲੀਵਾਲ, ਅਥਲੈਟਿਕਸ, ਟੱਗ ਆਫ਼ ਵਾਰ (ਰੱਸਾ-ਕਸੀ) ਪੁਰਸ਼ ਖੇਡ ਮੁਕਾਬਲੇ ਅਤੇ ਬੈਡਮਿੰਟਨ, ਅਥਲੈਟਿਕਸ, ਰੱਸਾ-ਕੱਸੀ ਇਸਤਰੀ ਖੇਡ ਮੁਕਾਬਲਿਆਂ ਵਿੱਚ ਖ਼ਾਲਸਾ ਕਾਲਜ ਦੇ ਸਮੂਹ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਉਤਸ਼ਾਹ ਨਾਲ ਹਿੱਸਾ ਲਿਆ।  ਪ੍ਰਿੰ: ਡਾ. ਮਹਿਲ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਮਨਾ ਲਗਾ ਕੇ ਖੇਡਾਂ ਵਿੱਚ ਭਾਗ ਲੈਣ ਤਾਂ ਜੋ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ‘ਤੇ ਆਪਣਾ ਅਤੇ ਕਾਲਜ ਦਾ ਨਾਂ ਰੌਸ਼ਨ ਕਰ ਸਕਣ। ਇਸ ਮੌਕੇ ਸਟੇਜ਼ ਸੰਚਾਲਣ ਡਾ. ਪਰਮਿੰਦਰ ਸਿੰਘ ਅਤੇ ਪ੍ਰੋ: ਮਲਕਿੰਦਰ ਸਿੰਘ ਨੇ ਬਾਖੂਬੀ ਨਿਭਾਈ। ਇਸ ਮੌਕੇ ਵੱਖ-ਵੱਖ ਕਾਲਜਾਂ ਸੰਸਥਾਵਾਂ ਦੇ ਪ੍ਰਿੰਸੀਪਲਜ਼ ਡਾ. ਸੁਖਬੀਰ ਕੌਰ ਮਾਹਲ, ਡਾ. ਅਮਰਪਾਲ ਸਿੰਘ, ਡਾ. ਜੀ. ਐੱਸ. ਕੰਗ, ਡਾ. ਐੱਚ. ਬੀ. ਸਿੰਘ, ਡਾ. ਜਸਪਾਲ ਸਿੰਘ, ਡਾ. ਡੀ. ਕੇ. ਸੰਧੂ, ਗੁਰਿੰਦਰਜੀਤ ਕੰਬੋਜ਼, ਪ੍ਰੋ: ਨਵਨੀਨ ਬਾਵਾ, ਹੋਰ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ। ਇਸ ਮੌਕੇ ਫ਼ਿਜੀਕਲ ਐਜ਼ੂਕੇਸ਼ਨ ਵਿਭਾਗ ਦੇ ਮੁੱਖੀ ਡਾ. ਦਲਜੀਤ ਸਿੰਘ ਨੇ ਵੋਟ ਆਫ਼ ਥੈਂਕਸ ਪੇਸ਼ ਕੀਤਾ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply