Monday, August 10, 2026

ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਵਸ ਸੰਬੰਧੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

PPN1211201510

ਜੰਡਿਆਲਾ ਗੁਰੂ, 12 ਨਵੰਬਰ (ਹਰਿੰਦਰ ਪਾਲ ਸਿੰਘ)- ਗੁਰਦੁਆਰਾ ਸ੍ਰੀ ਜੱਟੇਆਣਾ ਸਾਹਿਬ ਵਿਖੇ ਹਰ ਸਾਲ ਦੀ ਤਰਾਂ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਵਸ ਦੇ ਸੰਬੰਧ ਵਿੱਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅਰਦਾਸ ਉਪਰੰਤ ਭਾਈ ਰਣਜੀਤ ਸਿੰਘ ਤੇ ਉਹਨਾ ਦੇ ਸਾਥੀਆਂ ਨੇ ਇਲਾਹੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਇਸ ਸਮੇਂ ਬੁਲਾਰਿਆਂ ਨੇ ਬਾਬਾ ਵਿਸ਼ਕਰਮਾ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਉਨਾਂ ਨੂੰ ਮਹਾਨ ਸ਼ਿਲਪਕਾਰ ਦੱਸਿਆਂ, ਜਿੰਨਾਂ ਦੇ ਪੈਰੋਕਾਰ ਪੁਰੀ ਦੁਨੀਆ ਵਿੱਚ ਨਿੱਤ ਨਵੀਆਂ ਬੁਲੰਦੀਆਂ ਨੂੰ ਛੂਹ ਰਹੇ ਹਨ।ਦਰਸ਼ਨ ਕਰਦੀਆਂ ਸੰਗਤਾਂ ਵਿੱਚ ਬਾਬਾ ਭੁਪਿੰਦਰ ਸਿੰਘ, ਮਲਕੀਅਤ ਸਿੰਘ, ਪਰਮਜੀਤ ਸਿੰਘ, ਗੁਰਿੰਦਰ ਸਿੰਘ, ਸ਼ਿੰਦਾ ਗੁਰਦਾਸਪੁਰੀਆ, ਹਰਿੰਦਰ ਪਾਲ ਸਿੰਘ, ਸੁਖਦੇਵ ਸਿੰਘ, ਬਰਿੰਦਰ ਸਿੰਘ, ਹਰਿੰਦਰ ਸਿੰਘ, ਜਤਿੰਦਰ ਸਿੰਘ, ਰਮਨ ਸਿੰਘ, ਅਵਤਾਰ ਸਿੰਘ, ਬਲਜੀਤ ਸਿੰਘ, ਹਰਪ੍ਰੀਤ ਸਿੰਘ ਅਤੇ ਵੱਡੀ ਗਿਣਤੀ ‘ਚ ਸੰਗਤ ਹਾਜਿਰ ਹੋਈ।ਸੰਗਤਾਂ ਨੂੰ ਲੰਗਰ ਅਤੁੱਟ ਵਰਤਾਇਆ ਗਿਆ ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …

Leave a Reply