Thursday, November 21, 2024

ਸੂਬਾ ਪੱਧਰੀ ਹਾਕੀ ਮਕਾਬਲੇ ‘ਚ ਐਸ.ਜੀ.ਪੀ.ਸੀ ਦੀ ਟੀਮ ਰਹੀ ਉਪ ਜੇਤੂ

PPN1311201501

ਅੰਮ੍ਰਿਤਸਰ, 13 ਨਵੰਬਰ (ਗੁਰਚਰਨ ਸਿੰਘ)- ਪੰਜਾਬ ਸਿੱਖਿਆ ਵਿਭਾਗ ਦੇ ਵੱਲੋਂ ਆਪਣੇ ਅਧਿਕਾਰਤ ਖੇਤਰ ਵਿੱਚ ਆਉਂਦੇ ਸਰਕਾਰੀ ਤੇ ਗੈਰਸਰਕਾਰੀ ਮਾਨਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਵਿੱਚ ਵਿੱਦਿਆ ਦੇ ਨਾਲ-ਨਾਲ ਹੋਰਨਾਂ ਖੇਤਰਾਂ ਦੇ ਵਿੱਚ ਵੀ ਆਪਣੇ ਅੰਦਰ ਲੁਕੀ ਪ੍ਰਤਿਭਾ ਨੂੰ ਦਿਖਾਉਣ ਦੇ ਮੰਤਵ ਨਾਲ ਏਈਓ ਕੁਲਜਿੰਦਰ ਸਿੰਘ ਮੱਲ੍ਹੀ ਦੀ ਦੇਖ ਰੇਖ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਹਰਿਗੋਬਿੰਦ ਐਸਟ੍ਰੋਟਰਫ ਹਾਕੀ ਸਟੇਡੀਅਮ ਵਿਖੇ ਅੰਡਰ-19 ਸਾਲ ਲੜਕਿਆ ਦੇ ਸੂਬਾ ਪੱਧਰੀ 61ਵੇਂ ਪੰਜਾਬ ਰਾਜ ਹਾਕੀ ਖੇਡ ਮੁਕਾਬਲੇ ਕਰਵਾਏ ਗਏ। ਜਿਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਕੀ ਟੀਮ ਦੂਜੇ ਸਥਾਨ ਤੇ ਰਹਿ ਕੇ ਉੇਪ ਜੇਤੂ ਬਣੀ। ਜਿਸ ਦਾ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ.ਸੈ. ਸਕੂਲ, ਰਾਮਸਰ ਰੋਡ, ਵਿਖੇ ਪੁੱਜਣ ਤੇ ਸਕੂਲ ਦੇ ਪ੍ਰਿੰਸੀਪਲ ਅਤੇ ਡਾਇਰੈਕਟਰ ਸਪੋਰਟਸ (ਐਸਜੀਪੀਸੀ) ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਿੰ. ਬਲਵਿੰਦਰ ਸਿੰਘ ਨੇ ਹਾਕੀ ਟੀਮ ਮੈਂਬਰਾਂ ਤੇ ਕੋਚਾਂ ਦੀ ਹੌਸਲਾ ਅਫਜਾਈ ਕਰਦਿਆ ਕਿਹਾ ਕਿ ਐਸਜੀਪੀਸੀ ਦੀਆਂ ਹਾਕੀ ਟੀਮਾਂ ਨੇ ਮਾਣਯੋਗ ਪ੍ਰਧਾਨ ਅਵਤਾਰ ਸਿੰਘ ਦੀ ਸੁਚੱਜੀ ਅਗਵਾਈ ਦੌਰਾਨ ਬੜੇ ਘੱਟ ਸਮੇਂ ਵਿੱਚ ਮਾਣਮੱਤੀਆਂ ਤੇ ਸ਼ਾਨਾਂਮੱਤੀਆਂ ਪ੍ਰਾਪਤੀਆਂ ਕੀਤੀਆਂ ਹਨ। ਉਹਨਾਂ ਦੱਸਿਆ ਕਿ ਪੰਜਾਬ ਸਿੱਖਿਆ ਵਿਭਾਗ ਦੇ ਵੱਲੋਂ ਪਹਿਲਾਂ ਵੀ ਕਰਵਾਏ ਗਏ ਕਈ ਸੂਬਾ ਤੇ ਰਾਸ਼ਟਰੀ ਪੱਧਰ ਦੇ ਖੇਡ ਮੁਕਾਬਲਿਆਂ ਦੇ ਵਿੱਚ ਅਹਿਮ ਮੱਲਾਂ ਮਾਰੀਆਂ ਹਨ ਤੇ ਇਸ ਵਾਰ ਵੀ ਅੰਡਰ-14 ਸਾਲ ਵਰਗ ਦੇ ਵਿੱਚ ਉਹਨਾਂ ਦੀ ਟੀਮ ਨੇ ਤੀਸਰਾ ਸਥਾਨ ਜਦੋਂ ਕਿ ਅੰਡਰ-19 ਸਾਲ ਉਮਰ ਵਰਗ ਦੇ ਵਰਗ ਵਿੱਚ ਉਹਨਾਂ ਦੀ ਟੀਮ ਉਪਜੇਤੂ ਰਹੀ ਹੈ। ਉਹਨਾਂ ਕਿਹਾ ਆਉਣ ਵਾਲੇ ਸਮੇਂ ਦੌਰਾਨ ਟੀਮਾਂ ਦਾ ਪ੍ਰਦਰਸ਼ਨ ਹੋਰ ਵੀ ਬੇਹਤਰ ਹੋਵੇਗਾ। ਇਸ ਮੌਕੇ ਕੋਚ ਪ੍ਰੇਮ ਸਿੰਘ, ਅਵਤਾਰ ਸਿੰਘ, ਸੰਦੀਪ ਸਿੰਘ ਡੀਪੀਈ, ਭੁਪਿੰਦਰ ਸਿੰਘ, ਜੈਪਾਲ ਸਿੰਘ, ਗੁਰਪਿੰਦਰ ਸਿੰਘ, ਬਿਕਰਮਜੀਤ ਸਿੰਘ ਆਦਿ ਹਾਜ਼ਰ ਸਨ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …

Leave a Reply