Sunday, September 6, 2026

ਪਿੰਡ ਕਸਬੇ ਵਿਖੇ ਮਨਰੇਗਾ ਸਕੀਮ ਤਹਿਤ ਛੱਪੜਾਂ ਦੀ ਸਫਾਈ ਦਾ ਕੰਮ ਸ਼ੁਰੂ

PPN1311201505

ਸੰਦੌੜ, 13 ਨਵੰਬਰ (ਹਰਮਿੰਦਰ ਸਿੰਘ ਭੱਟ)- ਕਸਬੇ ਸੰਦੌੜ ਦੇ ਨੇੜਲੇ ਪਿੰਡ ਕਸਬੇ ਵਿਖੇ ਮਨਰੇਗਾ ਸਕੀਮ ਤਹਿਤ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ ਕੀਤਾ ਗਿਆ।ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਦਰਸ਼ਨ ਸਿੰਘ ਨੇ ਦੱਸਿਆ ਕਿ ਛੱਪੜਾਂ ਅਤੇ ਹੋਰ ਵਿਕਾਸ ਕਾਰਜਾਂ ਲਈ 2 ਲੱਖ 39 ਹਜ਼ਾਰ ਰੁਪਏ ਗਰਾਂਟ ਸਰਕਾਰ ਵੱਲੋਂ ਪਿੰਡ ਦੇ ਵਿਕਾਸ ਲਈ ਦਿੱਤੀ ਗਈ ਸੀ ਜਿਸ ਤਹਿਤ ਪਿੰਡ ਵਿਚ ਛੱਪੜਾਂ ਦੀ ਸਫਾਈ ਨੂੰ ਪਹਿਲ ਦੇ ਆਧਾਰ ‘ਤੇ ਸੁਰੂ ਕੀਤਾ ਗਿਆ ਹੈ, ਤਾਂ ਕਿ ਹੋਣ ਵਾਲੀਆਂ ਘਾਤਕ ਲਾ ਇਲਾਜ ਬਿਮਾਰੀਆਂ ਤੋਂ ਪਿੰਡ ਵਾਸੀਆਂ ਨੂੰ ਨਿਜਾਤ ਦਿਵਾਈ ਜਾਵੇ।ਇਸ ਮੌਕੇ ਪੰਚ ਜਸਵਿੰਦਰ ਸਿੰਘ, ਪੰਚ ਨਰਿੰਦਰ ਕੌਰ, ਸੁਖਾ ਸਿੰਘ, ਦਵਿੰਦਰ ਸਿੰਘ ਤੋਂ ਇਲਾਵਾ ਪਿੰਡ ਦੇ ਪਤਵੰਤੇ ਹਾਜਰ ਸਨ।

Check Also

ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …

Leave a Reply