Sunday, September 6, 2026

ਜਲਵਾਣਾ ਸਕੂਲ ਦੇ ਬੱਚਿਆਂ ਨੇ ਰੋਸ ਮਾਰਚ ਕੱਢਿਆ

ਸੰਦੌੜ, 13 ਨਵੰਬਰ (ਹਰਮਿੰਦਰ ਸਿੰਘ ਭੱਟ)- ਪੰਜਾਬ ਵਿਚ ਬੀਤੇ ਕੁੱਝ ਦਿਨਾਂ ਤੋਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸਰਾਰਤੀ ਅਨਸਰਾਂ ਵਲੋਂ ਕੀਤੀ ਬੇਅਦਬੀ ਦੇ ਰੋਸ ਵਜੋਂ ਇਲਾਕੇ ਦੀ ਧਾਰਮਿਕ ਅਤੇ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਜਲਵਾਣਾ ਦੇ ਬੱਚਿਆਂ ਵਲੋਂ ਰੋਸ ਮਾਰਚ ਕੱਢਿਆ ਗਿਆ।ਇਸ ਰੋਸ ਮਾਰਚ ਦੌਰਾਨ ਸਕੂਲੀ ਬੱਚਿਆਂ ਨੇ ਆਪਣੇ ਹੱਥਾਂ ਵਿਚ ਕਾਲੀਆਂ ਝੰਡੀਆਂ ਫੜ੍ਹ ਕੇ ਪਿੰਡ ਦੀ ਗਲੀ ਗਲੀ ਜਾਕੇ ਬੇਅਦਬੀ ਦੀਆਂ ਘਟਨਾਵਾਂ ਨੂੰ ਲੈਕੇ ਆਪਣਾ ਰੋਸ ਜਾਹਰ ਕੀਤਾ।ਪ੍ਰਿੰਸੀਪਲ ਮੈਡਮ ਹਰਗੁਰਪ੍ਰੀਤ ਕੌਰ ਅਤੇ ਮੈਡਮ ਸੁਖਵਿੰਦਰ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਸਾਂਝੇ ਗੁਰੂ ਹਨ ਅਤੇ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਤੋਂ ਸਮੁੱਚੀ ਮਨੁੱਖਤਾ ਨੂੰ ਚਾਨਣ ਮਿਲਦਾ ਹੈ ਤਾਂ ਅਜਿਹੇ ਵਿਚ ਕੁੱਝ ਸਰਾਰਤੀ ਲੋਕਾਂ ਵੱਲੋਂ ਕੀਤੀ ਗਈ ਬੇਅਦਬੀ ਦੇ ਕਾਰਣ ਲੋਕਾਂ ਦੇ ਮਨਾਂ ਵਿਚ ਰੋਸ ਹੈ।ਉਨ੍ਹਾਂ ਕਿਹਾ ਕਿ ਇਸ ਕਾਰੇ ਦੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਕੇ ਸਖਤ ਤੋਂ ਸਖਤ ਸਜਾ ਦਿੱਤੀ ਜਾਵੇ ਜੋ ਭਾਈਚਾਰਕ ਸਾਂਝ ਅਤੇ ਸਮਾਜ ਨੂੰ ਤੋੜਨਾ ਚਾਹੁੰਦੇ ਹਨ।ਇਸ ਰੋਸ ਮਾਰਚ ਦੌਰਾਨ ਬੱਚਿਆਂ ਨੇ ਵਾਹਿਗੁਰੂ ਦਾ ਨਾਮ ਸਿਮਰਨ ਕੀਤਾ।ਇਸ ਮੌਕੇ ਸਕੂਲ ਦੇ ਸਟਾਫ ਮੈਂਬਰ ਵੀ ਹਾਜਰ ਸਨ।

Check Also

ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …

Leave a Reply