Tuesday, August 11, 2026

ਸਮਾਜਸੇਵੀ ਐਨ. ਆਰ. ਆਈ ਹਰਸਿਮਰਨਜੀਤ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ

PPN1311201507

ਸੰਦੌੜ, 13 ਨਵੰਬਰ (ਹਰਮਿੰਦਰ ਸਿੰਘ ਭੱਟ)- ਉੱਘੇ ਸਮਾਜਸੇਵੀ ਐਨ. ਆਰ. ਆਈ ਹਰਸਿਮਰਨਜੀਤ ਸਿੰਘ ਦੇ ਪਿਤਾ ਸ਼ਮਸ਼ੇਰ ਸਿੰਘ ਬੀਤੇ ਦਿਨੀਂ ਸੜਕ ਹਾਦਸੇ ਦੌਰਾਨ ਪ੍ਰਭੂ ਚਰਨਾਂ ਵਿਚ ਜਾ ਬਿਰਾਜੇ ਸਨ।ਇਸ ਦੁੱਖ ਦੀ ਘੜੀ ਵਿਚ ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਵਾਲੇ, ਬੰਦੀ ਸਿੰਘ ਭਾਈ ਲਖਵਿੰਦਰ ਸਿੰਘਾਂ ਲੱਖਾ, ਭਾਈ ਜੰਗ ਸਿੰਘ, ਭਾਈ ਲੱਖਾ ਸਿੰਘ ਚੂਹੜਚੱਕ, ਲੇਖਕ ਹਰਮਿੰਦਰ ਸਿੰਘ ਭੱਟ, ਲੇਖਕ ਤਰਸੇਮ ਮਹਿਤੋ ਤੋਂ ਇਲਾਵਾ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਮੁਖੀਆਂ ਨੇ ਦੁੱਖ ਸਾਂਝਾ ਕੀਤਾ।ਸ਼ਮਸ਼ੇਰ ਸਿੰਘ ਨਮਿਤ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 17 ਤਰੀਕ ਨੂੰ ਦਿਨ ਮੰਗਲਵਾਰ ਨੂੰ ਗੁਰਦੁਆਰਾ ਦਮਦਮਾ ਸਾਹਿਬ ਪਾਤਿਸ਼ਾਹੀ ਛੇਵੀਂ ਧਮੋਟ ਕਲਾਂ ਵਿਖੇ ਪਵੇਗਾ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply