Thursday, March 12, 2026

ਕਾਂਗਰਸ ‘ਤੇ ਇਲਜ਼ਾਮ ਲਗਾਉਣ ਤੋਂ ਪਹਿਲਾਂ ਸੁਖਬੀਰ ਆਪਣੀਂ ਪੀੜ੍ਹੀ ਥੱਲੇ ਸੋਟਾ ਫ਼ੇਰੇ – ਕੱਕੜ

ਅੰਮ੍ਰਿਤਸਰ, 13 ਨਵੰਬਰ (ਗੁਰਚਰਨ ਸਿੰਘ)- ਪੰਜਾਬ ਵਿਧਾਨ ਸਭਾ ਦੀਆਂ ਆ ਰਹੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀਂ ਹਾਰ ਨੂੰ ਪ੍ਰਤੱਖ ਵੇਖ ਕੇ ਪੰਜਾਬ ਸਰਕਾਰ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਬੁਖਲਾਅ ਗਏ ਹਨ ਅਤੇ ਬੁਖ਼ਲਾਹਟ ਵਿਚ ਆਕੇ ਹੀ ਕਾਂਗਰਸ ਤੇ ਇਲਜ਼ਾਮ ਲਗਾ ਰਹੇ ਹਨ।ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਜਨਰਲ ਸਕੱਤਰ ਅਮਨਦੀਪ ਸਿੰਘ ਕੱਕੜ ਨੇ ਕਾਂਗਰਸ ਤੇ ਇਲਜ਼ਾਮ ਲਗਾਉਂਣ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਆਪਣੀਂ ਪੀੜ੍ਹੀ ਥੱਲੇ ਸੋਟਾ ਫ਼ੇਰਨ ।ਉਨ੍ਹਾਂ ਕਿਹਾ ਕਿ ਸਰਬੱਤ ਖ਼ਾਲਸਾ ਬਾਰੇ ਕਾਂਗਰਸ ਵਿਰੁੱਧ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ ਭੰਡੀ ਪ੍ਰਚਾਰ ਬੇਬੁਨਿਆਦ ਹੈ।ਸz. ਕੱਕੜ ਨੇ ਕਿਹਾ ਕਿ ਸਰਬੱਤ ਖ਼ਾਲਸਾ ਵਿਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਅਤੇ ਇੰਦਰਜੀਤ ਸਿੰਘ ਜੀਰਾ ਕਾਂਗਰਸੀ ਤੌਰ ਤੇ ਨਹੀਂ ਇਕ ਸਿੱਖ ਵਜੋਂ ਸ਼ਾਮਲ ਹੋਏ ਹਨ।ਉਨ੍ਹਾਂ ਕਿਹਾ ਕਿ ਸਰਬੱਤ ਖ਼ਾਲਸਾ ਵਿਚ ਅਕਾਲੀ ਦਲ ਬਾਦਲ ਦੇ ਫ਼ੈਡਰੇਸ਼ਨ ਦੇ ਕਈ ਆਗੂ, ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰ ਵੀ ਸ਼ਾਮਲ ਹੋਏ ਸਨ, ਉਨ੍ਹਾਂ ਬਾਰੇ ਉਹ ਚੁੱਪ ਕਿਉਂ ਹਨ? ਸz. ਕੱਕੜ ਨੇ ਕਿਹਾ ਕਿ ਬਰਗਾੜੀ ਪਿੰਡ ਵਿਚ ਕਾਂਗਰਸ ਪਾਰਟੀ ਦੇ ਉੱਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਪਹੁੰਚ ਕੇ ਦੁਖ਼ੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਸੀ, ਜਦੋਂ ਕਿ ਅਕਾਲੀ ਦਲ ਬਾਦਲ ਦੇ ਕਿਸੇ ਵਿਧਾਇਕ ਦੀ ਅੱਜ ਤੱਕ ਓਥੇ ਜਾਣ ਦੀ ਹਿੰਮਤ ਨਹੀਂ ਕੀਤੀ।ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਆਕਾਲੀ ਦਲ ਦਾ ਪ੍ਰਧਾਨ ਗੁਰਦੁਆਰਿਆਂ ਨੂੰ ਛੱਡ ਕੇ ਡੇਰਿਆਂ ‘ਤੇ ਮੱਥੇ ਟੇਕ ਰਿਹਾ ਹੈ।ਸz. ਕੱਕੜ ਨੇ ਸ੍ਰੀ ਦਰਬਾਰ ਸਾਹਿਬ ਵਿੱਚੋਂ 18 ਨੌਜਵਾਨਾਂ ਨੂੰ ਨਸ਼ਾ ਕਰਦੇ ਹੋਏ ਸੰਗਤ ਨੇ ਫ਼ੜਿਆ ਅਤੇ ਕੁਟਾਪਾ ਚਾੜ ਕੇ ਪੁਲਿਸ ਦੇ ਹਵਾਲੇ ਕੀਤਾ, ਪਰ ਪੁਲਿਸ ਨੇ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ, ਕਿਉਂਕਿ ਉਨ੍ਹਾਂ ਵਿੱਚੋਂ ਇਕ ਮਾਲਵੇ ਦੇ ਸ਼੍ਰੌਮਣੀ ਕਮੇਟੀ ਮੈਂਬਰ ਦਾ ਨਿਕਟਵਰਤੀ ਹੈ।ਸz. ਕੱਕੜ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਪ੍ਰਕਰਮਾਂ ਵਿਚ ਬੈਠ ਕੇ ਇਨ੍ਹਾਂ ਨੌਜਵਾਨਾਂ ਦਾ ਨਸ਼ਾ ਕਰਨ ਤੋਂ ਸਪੱਸ਼ਟ ਨਹੀੰ ਹੋ ਜਾਂਦਾ ਕਿ ਪੰਜਾਬ ਵਿਚ ਹੋ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਪਿੱਛੇ ਸਰਕਾਰ ਦਾ ਹੀ ਹੱਥ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਇਸ ਸਰਕਾਰ ਦੇ ਨਾਪਾਕ ਮਨਸੂਬਿਆਂ ਨੂੰ ਕਦੇ ਵੀ ਸਫ਼ਲ ਨਹੀਂ ਹੋਣ ਦੇਵੇਗੀ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply