ਪੱਟੀ, 13 ਨਵੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੰਜਾਬ ਦੀ ਮੌਜੂਦਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਗਰੀਬ ਨੀਲੇ ਕਾਰਡ ਧਾਰਕਾਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦਾ ਸ਼ੁਰੂਆਤ ਕੀਤੀ ਗਈ ਸੀ, ਜਿਸ ਦੇ ਤਹਿਤ ਪੰਜਾਬ ਦੇ ਨੀਲਾ ਕਾਰਡ ਧਾਰਕਾਂ ਦੇ 30 ਹਜਾਰ ਰੁਪੈ ਦਾ ਬੀਮਾ ਕੀਤਾ ਜਾਣਾ ਹੈ।ਪੱਟੀ ਸ਼ਹਿਰ ਵਾਸੀਆਂ ਲਈ ਇਸ ਸਬਧੰੀ ਇਕ ਵਿਸ਼ੇਸ਼ ਕੈਂਪ ਕੈਰੋਂ ਭਵਨ ਵਿਖੇ ਨਗਰ ਕੌਂਸਲ ਪ੍ਰਧਾਨ ਸੁਰਿੰਦਰ ਕੁਮਾਰ ਦੀ ਅਗਵਾਈ ਹੇਠ ਸਮੂਹ ਕੌਂਸਲਰਾਂ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ ਜਿੱਥੇ ਨੀਲਾ ਕਾਰਡ ਧਾਰਕਾਂ ਦੇ ਪਰਿਵਾਰ ਦਾ 30 ਹਜਾਰ ਰੁਪੈ ਦਾ ਬੀਮਾ ਕੀਤਾ ਜਾਂਦਾ ਹੈ।ਕੈਂਪ ਸਬੰਧੀ ਵਾਰਡ ਨੰਬਰ 11 ਦੇ ਅਕਾਲੀ ਆਗੂ ਜਗਦੀਪ ਸਿੰਘ ਪ੍ਰਿੰਸ ਭਾਟੀਆ ਨੇ ਦੱਸਿਆ ਕਿ ਦੋ ਦਿਨਾਂ ਤੋਂ ਵਾਰਡ ਨੰਬਰ 11 ਦੇ ਵਾਸੀਆਂ ਦੇ ਬੀਮੇ ਕੀਤੇ ਜਾ ਰਹੇ ਹਨ।ਉਹਾਂ ਦੱਸਿਆ ਕਿ ਇਸ ਬੀਮੇ ਨਾਲ ਕਾਰਡ ਧਾਰਕ ਜਿਲ੍ਹੇ ਦੇ ਲਗਭਗ ਸਾਰੇ ਸਰਕਾਰੀ ਹਸਪਤਾਲ ਅਤੇ ਕੁਝ ਨਿੱਜੀ ਹਸਪਤਾਲਾਂ ਵਿਖੇ ਆਪਣਾ ਇਲਾਜ ਕਰਵਾ ਸਕਦਾ ਹੈ।ਉਹਨਾਂ ਦੱਸਿਆ ਕਿ ਇਸ ਸਕੀਮ ਨਾਲ ਗਰੀਬ ਵਰਗ ਦੇ ਪਰਿਵਾਰਾਂ ਨੂੰ ਬਹੁਤ ਜਿਆਦਾ ਲਾਭ ਹੋਵੇਗਾ ਅਤੇ ਉਹਨਾਂ ਕਿਹਾ ਕਿ ਹਲਕਾ ਪੱਟੀ ਤੋਂ ਵਿਧਾਇਕ ਸ੍ਰ.ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਅਣਥੱਕ ਮਿਹਨਤ ਸਦਕਾ ਹੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਇਹ ਸਕੀਮ ਪੰਜਾਬ ਵਾਸੀਆਂ ਲਈ ਲਿਆਦੀ ਗਈ ਹੈ।ਜਿਸਦਾ ਨੀਲਾ ਕਾਰਡ ਧਾਰਕ ਪਰਿਵਾਰ ਲਾਭ ਲੈ ਰਹੇ ਹਨ।ਇਸ ਮੌਕੇ ਤੇ ਗੁਰਚਰਨ ਸਿੰਘ ਚੰਨ ਸ਼ਹਿਰੀ ਪ੍ਰਧਾਨ, ਜਗਦੀਪ ਸਿੰਘ ਪ੍ਰਿੰਸ ਭਾਟੀਆ, ਗੁਰਪ੍ਰੀਤ ਸਿੰਘ ਭੁੱਲਰ, ਸ਼ਮਸ਼ੇਰ ਸਿੰਘ, ਮਹੁਮੰਦ ਸਲਮਿ (ਟੈਕਨੀਕਲ ਸਟਾਫ) ਅਤੇ ਵਿਪਿਨ ਜੋਸ਼ੀ, ਰਾਜਾ ਪਿੱਪੱਲ ਮੁਹੱਲਾ ਆਦਿ ਹਾਜਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …