Tuesday, March 10, 2026

ਬਾਬਾ ਸੈਣ ਭਗਤ ਜੀ ਦਾ ਜਨਮ ਦਿਹਾੜਾ ਮਨਾਇਆ

PPN1311201514

ਪੱਟੀ, 13 ਨਵੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਬਾਬਾ ਸੈਣ ਭਗਤ ਜੀ ਦਾ ਜਨਮ ਦਿਹਾੜਾ ਸਮੂਹ ਬਿਰਾਦਰੀ ਵਲੋਂ ਪੱਟੀ ਧਰਮਪਾਲ ਤੇ ਯਸ਼ਪਾਲ ਦੀ ਅਗਵਾਈ ਹੇਠ ਬੱਸ ਸਟੈਂਡ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਪਰਮਜੀਤ ਟੀਟੂ ਤੇ ਪ੍ਰਧਾਨ ਰਾਜੀਵ ਕੁਮਾਰ ਗੱਬਰ ਨੇ ਕਿਹਾ ਕਿ ਸਾਨੂੰ ਬਾਬਾ ਸੈਣ ਭਗਤ ਜੀ ਦੇ ਦੱਸੇ ਮਾਰਗ ਤੇ ਚਲ ਕੇ ਅਪਨਾ ਜੀਵਨ ਸਫਲ ਕਰਨਾ ਚਾਹੀਦਾ ਹੈ। ਇਸ ਮੌਕੇ ਕੜਾਹ ਪ੍ਰਸ਼ਾਦ ਦੇ ਲੰਗਰ ਲਗਾਏ ਗਏ। ਇਸ ਮੌਕੇ ਸੋਨੂੰ, ਗੋਪੀ, ਸੁਰਿੰਦਰ ਕੁਮਾਰ ਬਿੱਟੂ, ਰਾਜੇਸ਼ ਕੁਮਾਰ, ਰਾਕੇਸ਼ ਕੁਮਾਰ ਸਾਬ, ਮਾਨਕ, ਹੈਪੀ, ਤਰੁਨ ਕੁਮਾਰ ਆਦਿ ਹੋਰ ਹਾਜ਼ਰ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply