Tuesday, June 16, 2026

ਸੈਂਟਰਲ ਕੋਨਵੈਂਟ ਸਕੂਲ ਵਿੱਚ ਪੌਦੇ ਲਗਾਏ

SAMSUNG CAMERA PICTURES
SAMSUNG CAMERA PICTURES

ਪੱਟੀ, 13 ਨਵੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸੈਂਟਰਲ ਕੌਨਵੈਂਟ ਸਕੂਲ ਪੱਟੀ ਵਿਖੇ ਉਸਵੱਛ ਭਾਰਤ ਸਵੱਛ ਸਕੂਲ” ਮੁਹਿੰਮ ਦੌਰਾਨ ਸਕੂਲ ਵਿੱਚ ਪੌਦੇ ਲਗਾਏ ਗਏ।ਜਿਸ ਵਿੱਚ ਪਹਿਲੀ ਤੋ ਲੈ ਕੇ ਬਾਂਰਵੀ ਕਲਾਸ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ।ਇਸ ਮੌਕੇ ਚੇਅਰਮੈਨ ਰਾਮ ਇਕਬਾਲ ਸ਼ਰਮਾ,ਮੈਨੇਜਿੰਗ ਡਾਇਰੈਕਟਰ ਰਾਜ਼ੇਸ਼ ਭਾਰਦਵਾਜ,ਪ੍ਰਿੰਸੀਪਲ ਤੇ ਡਾਇਰੈਕਟਰ ਮਰਿਦੁਲਾ ਭਾਰਦਵਾਜ ਅਤੇ ਕ੍ਰਿਸ਼ਨਾ ਕੁਮਾਰੀ ਦੀ ਅਗਵਾਈ ਵਿਚ ਸਕੂਲ ਵਿੱਚ ਪੌਦੇ ਲਗਵਾਏ ਗਏ।ਮਰਿਦੁਲਾ ਭਾਰਦਵਾਜ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਹਰਿਆਵਲ ਮੁਹਿੰਮ ਵਿੱਚ ਵੱਧ-ਚੱੜ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਕੀ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁੱਥਰਾ ਰੱਖਿਆ ਜਾਵੇ।ਇਸ ਮੌਕੇ ਸਕੂਲ ਦੇ ਚੇਅਰਮੈਨ ਰਾਮ ਇਕਬਾਲ ਸ਼ਰਮਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਇਸ ਸਵੱਛ ਭਾਰਤ ਮੁਹਿੰਮ ਵਿੱਚ ਭਾਗ ਲੈਣ ਲਈ ਵੱਧ-ਚੜ੍ਹ ਕੁੇ ਸਲਾਘਾ ਕੀਤੀ।ਅੰਤ ਵਿਚ ਪ੍ਰਿੰਸੀਪਲ ਨੇ ਬੱਚਿਆਂ ਨੂੰ ਰੁੱਖਾਂ ਦੀ ਮਹੱਤਤਾ ਤੇ ਸ਼ੁੱਧ ਵਾਤਾਵਰਨ ਬਾਰੇ ਦੱਸਿਆ ਕਿ ਇਹਨਾਂ ਤੋ ਬਿਨਾਂ ਸਾਡਾ ਜੀਵਨ ਸੰਭਵ ਨਹੀਂ ਹੈ।ਉਹਨਾਂ ਨੇ ਬੱਚਿਆ ਨੂੰ ਇਹ ਵੀ ਦੱਸਿਆ ਕਿ ਸਾਨੂੰ ਰੁੱਖਾਂ ਦੀ ਸਾਂਭ ਸੰਭਾਲ ਆਪਣੇ ਜੀਵਨ ਵਾਂਗ ਕਰਨੀ ਚਾਹੀਦੀ ਹੈ।ਕਿਉਕਿ ਰੁੱਖਾਂ ਦੇ ਕਾਰਨ ਹੀ ਅਸੀਂ ਜਿਉਂਦਾ ਰਹਿੰਦੇ ਹਾਂ।ਜੇ ਰੁੱਖ ਨਾ ਹੋਣ ਤੇ ਮਾਨਵ ਸੱਭਿਅਤਾ ਦਾ ਅੰਤ ਹੋ ਜਾਵੇਗਾ। ਇਸ ਕਾਰਨ ਸਾਨੂੰ ਸਭ ਨੂੰ ਆਪਣੀ ਜਿੰਦਗੀ ਵਿਚ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ।

Check Also

ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …

Leave a Reply