Sunday, September 6, 2026

ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਵਿਖੇ ਚਾਚਾ ਨਹਿਰੂ ਦਾ ਜਨਮ ਦਿਨ ਮਨਾਇਆ

CKD Logo

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਰੋਡ ਵਿੱਚ “ਬਾਲ ਦਿਵਸ” ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਸ੍ਰ. ਅਮਰਜੀਤ ਸਿੰਘ ਸਭਰਵਾਲ ਅਤੇ ਸ੍ਰੀਮਤੀ ਸਭਰਵਾਲ ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਹਾਜਰ ਰਹੇ। ਬੱਚਿਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ।ਗਿੱਧੇ ਅਤੇ ਭੰਗੜੇ ਨੇ ਅਜਿਹਾ ਰੰਗ ਬੰਨਿਆ ਕਿ ਦਰਸ਼ਕ ਨੱਚਣ ਲੱਗ ਪਏ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਦੁਆਰਾ ਪੇਸ਼ ਕੀਤੇ ਪ੍ਰੋਗਰਾਮ ਦੀ ਸ਼ਲਾਘਾ ਕੀਤੀ ।ਉਹਨਾਂ ਕਿਹਾ ਕਿ ਅੱਜ ਦਾ ਦਿਨ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਵਸ “ਬਾਲ ਦਿਵਸ” ਦੇ ਰੂਪ ਵਿੱਚ ਮਨਾਇਆ ਜਾਂਦਾ ਹੈ ਕਿਉਕਿ ਉਹ ਬੱਚਿਆਂ ਨਾਲ ਬਹੁਤ ਪਿਆਰ ਕਰਦੇ ਸਨ।ਇਸ ਮੌਕੇ ਤੇ ਪ੍ਰਿੰਸੀਪਲ ਨੇ ਬੱਚਿਆਂ ਨਾਲ ਮਿਲ ਕੇ ਪੰਡਿਤ ਜੀ ਦੀ ਫੋਟੋ ਤੇ ਫੁਲਮਾਲਾ ਚੜ੍ਹਾਈ ਅਤੇ ਟੌਫੀਆਂ ਅਤੇ ਚਾਕਲੇਟ ਵੰਡੇ।

Check Also

 ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …

Leave a Reply