Friday, September 4, 2026

ਚਾਚਾ ਨਹਿਰੂ ਦਾ ਜਨਮ ਦਿਨ ਧੂਮ ਧਾਮ ਨਾਲ ਮਨਾਇਆ

PPN1411201509ਬਠਿੰਡਾ, 14 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦਾ ਜਨਮ ਦਿਨ ਨੂੰ ਬਾਲ ਦਿਵਸ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਚ ਬਹੁਤ ਹੀ ਧੂਮ ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ‘ਤੇ ਇਕ ਖਾਸ ਅਸੈਂਬਲੀ ਆਯੋਜਿਤ ਕਰਕੇ ਸਮਾਰੋਹ ਦਾ ਸ਼ੁੱਭ ਆਰੰਭ ਕੀਤਾ।ਜਿਸ ਵਿਚ ਅਧਿਆਪਕਾ ਨੇ ਪ੍ਰਾਰਥਨਾ ਤੋਂ ਇਲਾਵਾ ਬੱਚਿਆਂ ਨੇ ਵੀੇ ਮਨੋਰੰਜਨ ਦੇ ਲਈ ਡਾਂਸ ਕਵਿਤਾ ਅਤੇ ਗੀਤ ਪੇਸ਼ ਕੀਤੇ। ਸਕੂਲ ਦੇ ਡਾਇਰੈਕਟਰ ਪ੍ਰੋ: ਐਮ ਐਲ ਅਰੋੜਾ,ਪ੍ਰਿੰਸੀਪਲ ਅੰਜੂ ਡੋਗਰਾ, ਸੋਨੀਆ ਧਵਨ ਅਤੇ ਰਚਨਾ ਜਿੰਦਲ ਨੇ ਸਾਰੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਬੱਚੇ ਹੀ ਦੇਸ਼ ਦਾ ਭਵਿੱਖ ਅਤੇ ਉਨ੍ਹਾਂ ਦਾ ਵਿਕਾਸ ਕਰਨ ਲਈ ਚੰਗੇ ਸੰਸਕਾਰਾਂ ਦੀ ਜਰੂਰਤ ਹੈ।ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਾਲੇ ਸਟਾਫ ਦਾ ਸਕੂਲ ਮੈਨੇਂਜਮੈਂਟ ਵੱਲੋਂ ਧੰਨਵਾਦ ਕੀਤਾ ਗਿਆ। ਸਕੂਲ ਦੇ ਡਾਇਰੈਕਟਰ ਨੇ ਬੱਚਿਆ ਦੇ ਮਾਤਾ ਪਿਤਾ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਕੂਲ ਦਾ ਸਹਿਯੋਗ ਦਿੱਤਾ। ਮੈਨੇਂਜਮੈਂਟ ਵੱਲੋਂ ਸਾਰੇ ਨੰਨ੍ਹੇ ਮੁੰਨ੍ਹੇ ਬੱਚਿਆਂ ਦੇ ਉਜਵਲ ਭਵਿੱਖ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …

Leave a Reply