ਚੌਂਕ ਮਹਿਤਾ, 14 ਨਵੰਬਰ (ਜੋਗਿੰਦਰ ਸਿੰਘ ਮਾਣਾ)- ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਂਕ ਵਿਖੇ ਦੋ ਰੋਜਾ ਸਲਾਨਾ ਇੰਟਰ ਹਾਊਸ ਸਪੋਰਟਸ ਮੀਟ ਦਾ ਆਯੋਜਨ ਸਕੂਲ ਗਰਾਊਂਡ ਵਿੱਚ ਕੀਤਾ ਗਿਆ।ਜਿਸ ਵਿੱਚ ਸਤਲੁਜ, ਬਿਆਸ ਅਤੇ ਰਾਵੀ ਹਾਊਸ ਦੇ 500 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਉਦਘਾਟਨੀ ਸਮਾਰੋਹ ਵਿੱਚ ਸ: ਬਖਤਾਵਰ ਸਿੰਘ ਫ.ਛ.ਸ਼. ਐਡੀਸ਼ਨਲ ਡਿਪਟੀ ਕਮਿਸ਼ਨਰ ਤਰਨਤਾਰਨ ਪੁੱਜੇ ਜਦੋਂ ਕਿ ਇਨਾਮ ਵੰਡਣ ਦੀ ਰਸਮ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਨੇ ਕੀਤੀ। ਇਸ ਮੀਟ ਵਿੱਚ ਰਾਜਬੀਰ ਸਿੰਘ ਅਤੇ ਗਗਨਦੀਪ ਕੌਰ ਬਿਆਸ ਹਾਊਸ, ਰਵੀਦੀਪ ਸਿੰਘ ਸਤਲੁਜ ਹਾਊਸ, ਗੁਰਲੀਨ ਕੌਰ ਅਤੇ ਰਮਨਪ੍ਰੀਤ ਕੌਰ ਰਾਵੀ ਹਾਊਸ ਬੈਸਟ ਐਥਲੀਟ ਚੁਣੇ ਗਏ। ਮੁੱਖ ਮਹਿਮਾਨ ਕੈਪਟਨ ਬਲਬੀਰ ਸਿੰਘ ਬਾਠ ਨੇ ਜੇਤੂਆਂ ਨੂੰ ਮੁਬਾਰਕ ਦਿੱਤੀ ਅਤੇ ਇਨਾਮ ਵੰਡੇ। ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਆਏ ਮੁੱਖ ਮਹਿਮਾਨ ਤੇ ਹੋਰ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ: ਹਰਜੋਤ ਸਿੰਘ ਮਾਨ, ਡਾ: ਅਵਤਾਰ ਸਿੰਘ ਬੁੱਟਰ, ਸ: ਗੁਲਜਾਰ ਸਿੰਘ, ਸ: ਸੰਤੋਖ ਸਿੰਘ, ਜਥੇਦਾਰ ਗੁਰਚਰਨ ਸਿੰਘ, ਗਿਆਨੀ ਗੁਰਸ਼ਰਨ ਸਿੰਘ, ਸ: ਨਿਰਮਲ ਸਿੰਘ, ਜਥੇਦਾਰ ਤਰਸੇਮ ਸਿੰਘ ਤਾਹਰਪੁਰ, ਸ: ਸੁਰਜੀਤ ਸਿੰਘ ਧਰਦਿਓ, ਪ੍ਰਿੰਸੀਪਲ ਗੁਰਜੀਤ ਕੌਰ, ਮੈਡਮ ਕੁਲਬੀਰ ਕੌਰ ਪੁੱਜੇ।
Check Also
ਸਿਮਰਿਤ ਲੂਥਰਾ ਵਲੋਂ ਪੇਟਿੰਗ ਦੀ ਸੋਲੋ ਪ੍ਰਦਰਸ਼ਨੀ ਦਾ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਉਦਘਾਟਨ
ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ) – ਸਥਾਨਕ ਆਰਟ ਗੈਲਰੀ ਵਿਖੇ ਸਿਮਰਿਤ ਲੂਥਰਾ ਵਲੋਂ ਪੇਟਿੰਗ ਦੀ …
Punjab Post Daily Online Newspaper & Print Media