ਪਠਾਨਕੋਟ, 14 ਨਵੰਬਰ (ਪ.ਪ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਸਵੱਛ ਭਾਰਤ (ਗ੍ਰਾਮੀਣ) ਮਿਸ਼ਨ ਤਹਿਤ ਪਿੰਡ ਫੁਲੜਾ ਵਿਖੇ 67 ਪਖਾਨਿਆਂ ਦੀ ਉਸਾਰੀ ਕੀਤੀ ਜਾ ਰਹੀ ਹੈ। ਜਿਸ ਦਾ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਬਣਾਏ ਗਏ ਅਤੇ ਬਣਾਏ ਜਾ ਰਹੇ ਪਖਾਨਿਆਂ ਦੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੀਤੀ ਯਾਦਵ ਸਹਾਇਕ ਕਮਿਸ਼ਨਰ ਜਨਰਲ ਸਿਖਲਾਈ ਅਧੀਨ, ਸੁਖਦੇਵ ਰਾਜ ਬੀ.ਡੀ.ਪੀ.ਓ., ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਲੋਕ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਸਵੱਛ ਭਾਰਤ (ਗ੍ਰਾਮੀਣ) ਮਿਸ਼ਨ ਤਹਿਤ ਆਮ ਲੋਕਾਂ ਦੀ ਖੁਲ੍ਹੇ ਵਿੱਚ ਜੰਗਲ ਪਾਣੀ ਜਾਣ ਦੀ ਪ੍ਰਵਿਰਤੀ ਨੂੰ ਖਤਮ ਕਰਨ, ਪਖਾਨੇ ਬਣਾਉਣ ਅਤੇ ਪਖਾਨਿਆਂ ਦੀ ਵਰਤੋਂ ਕਰਨ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਨੂੰ ਸਾਫ਼ ਸੁਥਰਾ ਬਣਾਇਆ ਜਾ ਸਕੇ। ਉਨ੍ਹਾਂ ਇਸ ਮੌਕੇ ਲੋਕਾਂ ਨੂੰ ਪ੍ਰੇਰਿਤ ਕੀਤੀ ਕਿ ਉਹ ਖੁਲ੍ਹੇ ਵਿੱਚ ਜੰਗਲ ਪਾਣੀ ਜਾਣ ਦੀ ਬਜਾਏ ਘਰਾਂ ਵਿੱਚ ਬਣਾਏ ਗਏ ਪਖਾਨਿਆਂ ਦੀ ਵਰਤੋਂ ਕਰਨ। ਇਸ ਮੌਕੇ ਪਿੰਡ ਫੁਲੜਾ ਦੇ ਜਗਦੀਸ਼ ਸਿੰਘ ਪੁੱਤਰ ਰਾਮ ਸਿੰਘ, ਅਨੂਰੁਧ ਕੁਮਾਰ ਪੁੱਤਰ ਸ਼੍ਰੀ ਗਿਰਧਾਰੀ ਲਾਲ ਅਤੇ ਹੋਰ ਲਾਭਪਾਤਰੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਘਰਾਂ ਵਿੱਚ ਪਖਾਨੇ ਬਣਾਉਣਾ ਇੱਕ ਵਧੀਆ ਉਪਰਾਲਾ ਹੈ। ਇਸ ਤੋਂ ਪਹਿਲਾਂ ਲੋਕਾਂ ਨੂੰ ਜੰਗਲ ਪਾਣੀ ਜਾਣ ਲਈ ਖੁੱਲ੍ਹੇ ਵਿੱਚ ਜਾਣਾ ਪੈਦਾ ਸੀ। ਜਿਸ ਨਾਲ ਜਿੱਥੇ ਵਾਤਾਵਰਣ ਦੂਸ਼ਿਤ ਹੁੰਦਾ ਸੀ, ਉੱਥੇ ਬਿਮਾਰੀਆਂ ਦੇ ਫੈਲਣ ਦਾ ਖਤਰਾ ਬਣਿਆ ਰਹਿੰਦਾ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਸਰਕਾਰ ਦੀ ਇਸ ਯੋਜਨਾ ਨਾਲ ਉਨ੍ਹਾਂ ਨੂੰ ਬਹੁਤ ਲਾਭ ਪਹੁੰਚਾਇਆ ਹੈ ਅਤੇ ਉਹ ਇਸ ਕੰਮ ਲਈ ਸਰਕਾਰ ਦੇ ਧੰਨਵਾਦੀ ਹਨ।
Check Also
ਸਿਮਰਿਤ ਲੂਥਰਾ ਵਲੋਂ ਪੇਟਿੰਗ ਦੀ ਸੋਲੋ ਪ੍ਰਦਰਸ਼ਨੀ ਦਾ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਉਦਘਾਟਨ
ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ) – ਸਥਾਨਕ ਆਰਟ ਗੈਲਰੀ ਵਿਖੇ ਸਿਮਰਿਤ ਲੂਥਰਾ ਵਲੋਂ ਪੇਟਿੰਗ ਦੀ …
Punjab Post Daily Online Newspaper & Print Media