Friday, March 20, 2026

ਇੰਡਸਟਰੀਅਲ ਗਰੋਥ ਸੈਂਟਰ ਪਿੰਡ ਝੰਜੇਲੀ ਵਿਖੇ ਚੌਥਾ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਪਸ਼ੂ ਧੰਨ ਮੇਲਾ ਸ਼ੁਰੂ

PPN1411201519 PPN1411201520ਪਠਾਨਕੋਟ, 14 ਨਵੰਬਰ (ਪ.ਪ)- ਪਸ਼ੂ ਪਾਲਣ ਵਿਭਾਗ ਪਠਾਨਕੋਟ ਵੱਲੋਂ ਇੰਡਸਟਰੀਅਲ ਗਰੋਥ ਸੈਂਟਰ, ਪਿੰਡ ਝੰਜੇਲੀ ਵਿਖੇ ਲਗਾਇਆ ਗਿਆ ਚੌਥਾ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਪਸ਼ੂ ਧੰਨ ਮੇਲਾ ਬੜੇ ਉਤਸ਼ਾਹ ਨਾਲ ਅੱਜ ਸ਼ੁਰੂ ਹੋ ਗਿਆ। ਜਿਸ ਦਾ ਉਦਘਾਟਨ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਕੀਤਾ ਅਤੇ ਇਸ ਮੇਲੇ ਵਿੱਚ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਚੈਂਪੀਅਨਸ਼ਿਪ ਵਿੱਚ ਜ਼ਿਲ੍ਹੇ ਭਰ ਤੋਂ ਅਗਾਹ ਵਧੂ ਪਸ਼ੂ ਪਾਲਕਾਂ ਨੇ ਵੱਖ ਵੱਖ ਨਸਲਾਂ ਦੇ 2300 ਪਸ਼ੂਆਂ ਦੀ ਰਜਿਸਟਰੇਸ਼ਨ ਕਰਵਾਈ। ਇਸ ਮੌਕੇ ‘ਤੇ ਸਬੰਧਤ ਵਿਭਾਗਾਂ ਵੱਲੋਂ ਇੱਕ ਸ਼ਾਨਦਾਰ ਪ੍ਰਦਰਸ਼ਨੀ ਵੀ ਲਗਾਈ ਗਈ।  ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਨੇ ਪਸ਼ੂ ਮੇਲੇ ਦਾ ਉਦਘਾਟਨ ਕਰਨ ਉਪਰੰਤ ਪਸ਼ੂ ਪਾਲਕਾਂ ਦੇ ਇੱਕ ਭਾਰੀ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਮੇਲੇ ਵਿੱਚ ਵਧੀਆਂ ਕਿਸਮ ਦੇ ਘੋੜੇ, ਮੱਝਾਂ, ਗਾਵਾਂ, ਬੱਕਰੇ, ਬੱਕਰੀਆਂ, ਭੇਡਾਂ, ਸੂਰ ਅਤੇ ਮੁਰਗੀਆਂ ਦੇ ਨਸਲੀ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਜੇਤੂ ਪਸ਼ੂਆਂ ਦੇ ਮਾਲਕਾਂ ਨੂੰ 5.50 ਲੱਖ ਰੁਪਏ ਦੇ ਨਕਦ ਇਨਾਮ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇੰਨ੍ਹਾਂ ਮੇਲਿਆਂ ਦੇ ਲੱਗਣ ਨਾਲ ਪਸ਼ੂ ਪਾਲਕਾਂ ਵਿੱਚ ਕਾਫ਼ੀ ਉਤਸ਼ਾਹ ਪੈਦਾ ਹੁੰਦਾ ਹੈ ਅਤੇ ਉਨ੍ਹਾਂ ਨੂੰ ਵਧੀਆ ਨਸਲ ਦੇ ਪਸ਼ੂ ਪਾਲਣ ਲਈ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਦੇ ਨਾਲ-ਨਾਲ ਪਸ਼ੂ ਪਾਲਣ, ਡੇਅਰੀ, ਮੱਛੀ ਪਾਲਣ ਵਰਗੇ ਸਹਾਇਕ ਧੰਦੇ ਅਪਨਾਉਣ ਅਤੇ ਆਪਣੀ ਆਮਦਨ ਵਿੱਚ ਵਾਧਾ ਕਰਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਸ਼ੂਆਂ ਦੀ ਚੰਗੀ ਤਰ੍ਹਾਂ ਸਾਭ ਸੰਭਾਲ ਕਰਨ ਅਤੇ ਉਨ੍ਹਾਂ ਨੂੰ ਅਵਾਰਾ ਨਾ ਛੱਡਣ। ਉਨ੍ਹਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਪਿੰਡ, ਰਾਜ ਅਤੇ ਦੇਸ਼ ਦਾ ਨਾਮ ਅੰਤਰ ਰਾਸ਼ਟਰੀ ਪੱਧਰ ‘ਤੇ ਉੱਚਾ ਕਰਨ। ਉਨ੍ਹਾਂ ਨੇ ਪਸ਼ੂ ਪਾਲਣ ਵਿਭਾਗ ਦੀ ਇਸ ਪਸ਼ੂ ਮੇਲੇ ਨੂੰ ਸੁਚਾਰੂ ਅਤੇ ਸਫ਼ਲਤਾ ਪੂਰਵਕ ਢੰਗ ਨਾਲ ਕਰਵਾਉਣ ਲਈ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਮੌਕੇ ‘ਤੇ ਮੇਲੇ ਵਿੱਚ ਪਹੁੰਚੇ ਵੱਖ ਵੱਖ ਪਸ਼ੂਆਂ ਸਬੰਧੀ ਜਾਣਕਾਰੀ ਹਾਸਲ ਕੀਤੀ।
ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੇਲੇ ਲਗਾਉਣ ਨਾਲ ਕਿਸਾਨਾਂ ਨੂੰ ਵਧੀਆ ਨਸਲ ਦੇ ਪਸ਼ੂ ਪਾਲਣ ਪ੍ਰੇਰਨਾ ਮਿਲਦੀ ਹੈ ਅਤੇ ਇੰਨ੍ਹਾਂ ਵਿੱਚ ਕਿਸਾਨਾਂ ਨੂੰ ਪਸ਼ੂਆਂ ਦੀ ਸਾਂਭ ਸੰਭਾਲ ਸਬੰਧੀ ਜਾਣਕਾਰੀ ਮੁਹਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜ਼ਿਲ੍ਹਾ ਪੱਧਰੀ ਪਸ਼ੂ ਧੰਨ ਮੁਕਾਬਲੇ ਕਰਵਾਉਣਾ ਪੰਜਾਬ ਸਰਕਾਰ ਦਾ ਕਿਸਾਨਾਂ ਦੇ ਹਿੱਤਾਂ ਲਈ ਵਧੀਆ ਉਪਰਾਲਾ ਹੈ।  ਡਾ. ਕੁਲਦੀਪ ਮਹਾਜਨ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪਠਾਨਕੋਟ ਨੇ ਮੁੱਖ ਮਹਿਮਾਨ ਤੇ ਆਏ ਮਹਿਮਾਨਾਂ ਨੂੰ ਜੀ ਆਇਆ ਕਹਿੰਦੇ ਹੋਏ ਦੱਸਿਆ ਕਿ ਇਸ ਮੇਲੇ ਵਿੱਚ ਵੱਖ ਵੱਖ ਨਸਲਾਂ ਦੇ ਘੋੜੇ, ਮੱਝਾ, ਗਾਵਾਂ, ਬਕੱਰੀਆਂ, ਭੇਡਾਂ, ਸੂਰ ਤੇ ਮੂਰਗੀਆਂ ਦੇ ਨਸਲੀ ਮੁਕਾਬਲੇ, ਗਾਵਾਂ, ਮੱਝਾ ਤੇ ਬਕੱਰੀਆਂ ਦੇ ਦੁੱਧ ਚੁਆਈ ਮੁਕਾਬਲੇ, ਘੋੜੀਆਂ ਦੇ ਨਾਂਚ ਅਤੇ ਸਜਾਵਟੀ ਮੁਕਾਬਲੇ ਅਤੇ ਕੁੱਤਿਆਂ ਦੇ ਸ਼ੋਅ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਦੋ ਰੋਜ਼ਾ ਪਸ਼ੂ ਧੰਨ ਮੁਕਾਬਲਿਆਂ ਦੇ ਜੇਤੂ ਪਸ਼ੂ ਪਾਲਕਾਂ ਨੂੰ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਅਤੇ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ 15 ਨਵੰਬਰ ਨੂੰ ਉਤਸ਼ਾਹੀ ਨਕਦ ਇਨਾਮ ਵੰਡਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਮਾਸਟਰ ਮੋਹਨ ਲਾਲ ਸਾਬਕਾ ਮੰਤਰੀ ਪੰਜਾਬ, ਪ੍ਰਿਤੀ ਯਾਦਵ ਸਹਾਇਕ ਕਮਿਸ਼ਨਰ ਜਨਰਲ, ਗੋਵਰਧਨ ਗੋਪਾਲ ਚੇਅਰਮੈਨ, ਡਾ. ਕਵਿਤਾ ਸ਼ਰਮਾ, ਡਾ. ਕੁਲਭੂਸ਼ਣ ਸ਼ਰਮਾ, ਇੰਸਪੈਕਟਰ ਕਿਸ਼ਨ ਚੰਦ, ਇਸੰਪੈਕਟਰ ਰਿਪਨ ਕੁਮਾਰ, ਵਿਪਨ, ਮਨਮਹੇਸ਼, ਪਵਨ ਕੁਮਾਰ ਅਤੇ ਇਲਾਕੇ ਦੇ ਪਸ਼ੂ ਪਾਲਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ‘ਤੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਪ੍ਰਭਾਵਸ਼ਾਲੀ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply