Sunday, May 31, 2026

ਬੰਦੀ ਛੋੜ ਦਿਵਸ ਸਮੇਂ ਮੁਲਾਜ਼ਮਾਂ ਵਲੋਂ ਨਿਭਾਈ ਭੂਮਿਕਾ ਸਬੰਧੀ ਸਬੁਕਮੇਟੀ ਦਾ ਗਠਨ

ਅੰਮ੍ਰਿਤਸਰ, 14 ਨਵੰਬਰ (ਗੁਰਪ੍ਰੀਤ ਸਿੰਘ) – ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਅਵਤਾਰ ਸਿੰਘ ਨੇ ੧੧ ਨਵੰਬਰ ਨੂੰ ਬੰਦੀ ਛੋੜ ਦਿਵਸ ਸਮੇਂ ਸ਼ੋ੍ਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਨਿਭਾਈ ਗਈ ਭੂਮਿਕਾ ਸਬੰਧੀ ਸਬੁਕਮੇਟੀ ਦਾ ਗਠਿਨ ਕੀਤਾ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਰਾਹੀਂ ਸ਼ੋ੍ਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਵੱਲੋਂ ਬੰਦੀ ਛੋੜ ਦਿਵਸ ਸਮੇਂ ਸ਼ੋ੍ਰਮਣੀ ਕਮੇਟੀ ਦੇ ਮੁਲਾਜ਼ਮਾ ਵੱਲੋਂ ਨਿਭਾਏ ਗਏ ਰੋਲ ਸਬੰਧੀ ਸ: ਰਜਿੰਦਰ ਸਿੰਘ ਮਹਿਤਾ, ਸ: ਮੋਹਨ ਸਿੰਘ ਬੰਗੀ, ਸ: ਨਿਰਮੈਲ ਸਿੰਘ ਜੌਲਾਂ ਤਿੰਨੋ ਅੰਤ੍ਰਿੰਗ ਮੈਂਬਰ ਅਤੇ ਸ ਅਵਤਾਰ ਸਿੰਘ ਸਕੱਤਰ ਸ਼ੋ੍ਮਣੀ ਕਮੇਟੀ ਤੇ ਅਧਾਰਿਤ ਸਬੁਕਮੇਟੀ ਗਠਿਤ ਕੀਤੀ ਹੈ।ਉਨ੍ਹਾਂ ਜਥੇਦਾਰ ਅਵਤਾਰ ਸਿੰਘ ਵੱਲੋਂ ਹਵਾਲਾ ਦੇਂਦਿਆਂ ਕਿਹਾ ਕਿ ਅਖੌਤੀ ਸਰਬੱਤ ਖਾਲਸਾ ਕਰਵਾਉਣ ਵਾਲਿਆਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸਮਾਦਮਈ ਬਾਣੀ ਦੇ ਕੀਰਤਨ ਦਾ ਅਨੰਦ ਮਾਣ ਰਹੀਆਂ ਸੰਗਤਾਂ ਵਿਚ ਡਰ ਪੈਦਾ ਕਰਨ ਲਈ ਭਾਈ ਧਿਆਨ ਸਿੰਘ ਮੰਡ ਤੇ ਉਨ੍ਹਾਂ ਦੇ ਹੁੱਲੜਬਾਜ ਸਾਥੀਆਂ ਵੱਲੋਂ ਜੋ ਖਲਲ ਪਾਇਆ ਗਿਆ ਅਤੇ ਗੁਰੂ ਘਰ ਦੀ ਮਰਯਾਦਾ ਨੂੰ ਢਾਹ ਲਗਾਈ ਗਈ ਉਹ ਅਤਿ ਨਿੰਦਣਯੋਗ ਹੈ।ਉਨ੍ਹਾਂ ਕਿਹਾ ਕਿ ਕੁਝ ਲੋਕ ਇਹ ਕਹਿ ਰਹੇ ਹਨ ਕਿ ਉਸ ਦਿਨ ਜੋ ਕੁਝ ਵੀ ਹੋਇਆ ਉਹ ਸਭ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਧਰਮ ਪ੍ਰਚਾਰ ਕਮੇਟੀ ਤੇ ਸ਼ੋ੍ਰਮਣੀ ਕਮੇਟੀ ਦੇ ਸਮੁੱਚੇ ਮੁਲਾਜ਼ਮਾ ਦੀ ਅਣਗਹਿਲੀ ਕਾਰਣ ਹੋਇਆ ਹੈ।ਉਨ੍ਹਾਂ ਕਿਹਾ ਕਿ ਇਸੇ ਕਾਰਣ ਪ੍ਰਧਾਨ ਸਾਹਿਬ ਸ਼ੋ੍ਮਣੀ ਕਮੇਟੀ ਵੱਲੋਂ ਮੁਲਾਜ਼ਮਾ ਤੋਂ ਪੁੱਛੁਪੜਤਾਲ ਕਰਨ ਲਈ ਇਕ ਕਮੇਟੀ ਦਾ ਗਠਿਨ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਹ ਕਮੇਟੀ ੧੫ ਦਿਨਾ ਦੇ ਅੰਦਰੁਅੰਦਰ ਸਾਰੀ ਪੜਤਾਲ ਕਰਕੇ ਇਸ ਦੀ ਰੀਪੋਰਟ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੇਗੀ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …

Leave a Reply