
ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਅੰਮ੍ਰਿਤਸਰ ਦੇ ਸਾਰੇ ਠੇਕੇ 28.4.14 ਤੋਂ ਸ਼ਾਮ6 ਵਜੇ ਤੋਂ ਲੈ ਕੇ 30 ਅਪ੍ਰੈਲ 2014 ਨੂੰ ਸ਼ਾਮ ਵੋਟਾਂ ਪੈਣ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਹੋਣ ਤਕ ਬੰਦ ਰਹਿਣਗੇ ਅਤੇ ਵੋਟਾਂ ਦੀ ਗਿਣਤੀ 16.5.14 ਨੂੰ ਵੀ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿਚ ਕਿਹਾ ਗਿਆ ਹੈ ਕਿ 30 ਅਪ੍ਰੈਲ 2014ਨੂੰ ਹੋ ਰਹੀਆਂ ਲੋਕ ਸਭਾ ਦੇ ਮੱਦੇਨਜ਼ਰ ਜਿਲੇ ਅੰਦਰ ਡਰਾਈ ਡੇ ਘੋਸ਼ਿਤ ਕੀਤੇ ਗਏ ਹਨ। ਮਾਣਯੋਗ ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਪਾਰਦਰਸ਼ੀ, ਸ਼ਾਂਤਮਈ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਲੋਕ ਪ੍ਰਤੀਨਿਧਤਾ ਐਕਟ ਦੇ ਸੈਕਸ਼ਨ 135-ਸੀ ਅਨੁਸਾਰ ਜਿਲੇ ਅੰਦਰ ਡਰਾਈ ਡੇ ਘੋਸ਼ਿਤ ਕੀਤਾ ਗਿਆ ਹੈ। ਇਨ੍ਹਾਂ ਦਿਨਾਂ ਦੌਰਾਨ ਕਿਸੇ ਵੀ ਦੁਕਾਨਾਂ, ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਤੇ ਇਲਾਵਾ ਕਿਸੇ ਵੀ ਸਥਾਨ ਤੇ ਸ਼ਰਾਬ ਵੇਚੀ ਨਹੀ ਜਾ ਸਕੇਗੀ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media