Wednesday, April 24, 2024

ਜ਼ਿਲ੍ਹੇ ਅੰਦਰ 6517 ਮੀਟਰਕ ਟਨ ਕਣਕ ਦੀ ਹੋਈ ਆਮਦ- ਕਮਿਸ਼ਨਰ ਜਲੰਧਰ ਡਵੀਜ਼ਨ

ਮੰਡੀ ਵਿੱਚ ਜਿਣਸ ਵੇਚਣ ਆਏ ਕਿਸਾਨਾਂ ਨੂੰ ਕੋਈ ਤੰਗੀ ਨਹੀ ਆਉਣ ਦਿੱਤੀ ਜਾਵੇਗੀ
PPN240412

ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ)-  ਸ੍ਰੀ ਆਰ.ਵੈਕਟਰਤਨਮ ਕਮਿਸ਼ਨਰ ਜਲੰਧਰ ਡਵੀਜ਼ਨ ਵਲੋ ਰਈਆ ਮੰਡੀ ਦਾ ਅਚਨਚੇਤ ਦੌਰਾ ਕੀਤਾ ਗਿਆ ਅਤੇ ਮੰਡੀ ਵਿਚ ਕਣਕ ਦੀ ਕੀਤੀ ਜਾ ਰਹੀ ਖਰੀਦ ਆਦਿ ਬਾਰੇ ਮੁਕੰਮਲ ਜਾਣਕਾਰੀ ਹਸਿਲ ਕੀਤੀ। ਇਸ ਮੌਕੇ ਸ੍ਰੀ ਆਰ ਵੈਂਕਟਰਤਨਮ ਨੇ ਕਣਕ ਦੀ ਖ੍ਰੀਦ ਤੇ ਚੁਕਾਈ ਸਬੰਧੀ ਹਾਜ਼ਰ ਖ੍ਰੀਦ ਏਜੰਸੀਆਂ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਕਰਦਿਆਂ ਕਿਹਾ ਕਿ ਆੜ੍ਹਤੀਆਂ ਤੇ ਜਿਣਸ ਵੇਚਣ ਆਏ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਤੰਗੀ ਨਹੀ ਹੋਣੀ ਚਾਹੀਦੀ। ਇਸ ਮੌਕੇ ਉਨਾਂ ਰਈਆ ਮੰਡੀ ਵਿਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਵੀ ਕਰਵਾਈ। ਇਸ ਮੌਕੇ ਉਨ੍ਹਾਂ ਕਣਕ  ਨਾਲ ਭਰੇ ਗਏ ਤੋੜਿਆਂ ਦੇ ਤੋਲ ਦਾ ਵੀ ਨਿਰੀਖਣ ਕੀਤਾ ਅਤੇ ਕਣਕ ਦੀ ਖ੍ਰੀਦ ਸਬੰਧੀ ਕਿਸਾਨਾਂ ਦੀਆਂ ਸ਼ਿਕਾਇਤਾਂ ਤੇ ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲਿਆ। ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਆਰ.ਵੈਕਟਰਤਨਮ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ। ਜਿਣਸ ਦੇ ਸਟੋਰ ਕਰਨ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ। ਉਨਾਂ ਦੱਸਿਆ ਕਿ ਆੜ੍ਹਤੀਆਂ ਦੀ ਸਹੂਲਤ ਲਈ ਲੇਬਰ ਅਤੇ ਟਰਾਂਸਪੋਰਟ ਦੇ ਭਾਅ ਨਿਸ਼ਚਿਤ ਕੀਤੇ ਜਾ ਚੁੱਕੇ ਹਨ। ਇਸ ਮੌਕੇ ਜ਼ਿਲਾ ਮੰਡੀ ਅਫ਼ਸਰ ਸ੍ਰੀ ਸੁਖਮਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਜ਼ਿਲੇ ਅੰਦਰ ਅੱਜ ਤਕ ਤਕਰੀਬਨ 6517 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ , ਜਿਸ ਵਿਚੋਂ 327 ਮੀਟਰਕ ਟਨ ਦੀ ਚੁਕਾਈ ਕੀਤੀ ਗਈ ਹੈ। ਪਨਗ੍ਰੇਨ ਵਲੋਂ 100 ਮੀਟਰਕ ਟਨ, ਮਾਰਕਫੈਡ ਵਲੋਂ 10 ਮੀਟਰਕ ਟਨ ਅਤੇ ਪਨਸਪ ਵਲੋਂ 20 ਮਟਰਕ ਟਨ ਦੀ ਚੁਕਾਈ ਅਤੇ 197 ਮੀਟਰਕ ਟਨ ਦੀ ਚੁਕਾਈ ਪ੍ਰਾਈਵੇਟ ਏਜੰਸੀਆਂ ਵਲੋਂ ਕੀਤੀ ਗਈ ਹੈ। ਉਨਾਂ ਦੱਸਿਆ ਕਿ ਬੇਮੌਸਮੀ ਕਾਰਨ ਮੰਡੀਆਂ ਵਿਚ ਕਣਕ ਦੀ ਆਮਦ ਘੱਟ ਹੋਈ ਹੈ ਪਰ ਅਗਲੇ ਦਿਨਾਂ ਤਕ ਆਮਦ ਤੇਜ਼ੀ ਨਾਲ ਵਧਣ ਦੀ ਸੰਭਾਵਨਾ ਹੈ।ਇਸ ਮੌਕੇ  ਸ੍ਰੀ ਤਰਵਿੰਦਰ ਸਿੰਘ ਚੌਪੜਾ ਡੀ.ਐਫ.ਐਸ.ਓ , ਸ੍ਰੀ ਸੁਖਦੀਪ ਸਿੰਘ ਸਕੱਤਰ ਰਈਆ ਮੰਡੀ ਤੇ ਆੜ੍ਹਤੀ ਤੇ ਜਿੰਮੀਦਾਰ ਆਦਿ ਹਾਜ਼ਰ ਸਨ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply