
ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ ਸੱਗੂ)- ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ ਦੀ ਅਗਵਾਈ ਵਿਚ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਇਕ ਮੀਟਿੰਗ ਹੋਈ, ਜਿਸ ਦੌਰਾਨ ਫਰਾਂਸ ਦੀ ਰਾਜਧਾਨੀ ਪੈਰਿਸ ਵਿਚ 150 ਨਿਰਦੌਸ਼ ਵਿਅਕਤੀਆਂ ਦੀ ਅੱਤਵਾਦੀਆਂ ਵੱਲੋਂ ਕੀਤੀ ਗਈ ਹੱਤਿਆ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ।ਗੋਲਡੀ ਨੇ ਇਸ ਮੌਕੇ ਕਿਹਾ ਕਿ ਉਹ ਇਸ ਬੇਹੱਦ ਕਾਇਰਾਨਾ ਅਤੇ ਜਾਲਮਾਨਾ ਘਟਨਾ ਦੀ ਪੁਰਜ਼ੋਰ ਸ਼ਬਦਾਂ ਵਿਚ ਵਿਰੋਧ ਤੇ ਨਿੰਦਿਆ ਕਰਦੇ ਹਨ।ਉਨ੍ਹਾਂ ਕਿਹਾ ਕਿ ਅੱਤਵਾਦ ਦਾ ਕੋਈ ਵੀ ਧਰਮ ਨਹੀਂ ਹੁੰਦਾ ਅਤੇ ਅੱਤਵਾਦੀਆਂ ਦਾ ਇਕੋ-ਇਕ ਮਕਸਦ ਸੰਸਾਰ ਭਰ ਵਿਚ ਦਹਿਸ਼ਤ ਫੈਲਾਉਣਾ ਅਤੇ ਭਾਈਚਾਰਕ ਸਾਂਝ ਖਤਮ ਕਰਨਾ ਹੈ।ਸਮੂਹ ਅਕਾਲੀ ਵਰਕਰਾਂ ਵੱਲੋਂ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਵੀ ਅਰਦਾਸ ਕੀਤੀ ਗਈ। ਇਸ ਮੌਕੇ ਤੇ ਜਸਬੀਰ ਸਿੰਘ ਖਾਲਸਾ, ਰਜਿੰਦਰ ਸਿੰਘ ਭੁੱਲਰ, ਸੁਰਜੀਤ ਸਿੰਘ ਗਿੱਲ, ਸਤਿੰਦਰ ਸਿੰਘ ਬਿੱਟੂ ਵਿਰਦੀ, ਜਸਪ੍ਰੀਤ ਸਿੰਘ ਜੱਸਾ, ਤਸਬੀਰ ਸਿੰਘ ਭੁੱਲਰ, ਬਚਿੱਤਰ ਸਿੰਘ, ਰਵਿੰਦਰ ਸਿੰਘ, ਸੁਰਜੀਤ ਸਿੰਘ, ਅਰਵਿੰਦਰ ਸਿੰਘ, ਹਰਪ੍ਰੀਤ ਸਿੰਘ ਗਿੱਲ, ਪਰਮਿੰਦਰ ਸਿੰਘ ਪ੍ਰਿੰਸ, ਮਾਸਟਰ ਰਵਿੰਦਰ ਸਿੰਘ, ਕਰਨਜੀਤ ਸਿੰਘ, ਪਲਵਿੰਦਰ ਸਿੰਘ ਦੋਧੀ, ਕਸ਼ਮੀਰ ਸਿੰਘ ਦੋਧੀ, ਸਕਾਰਦੀਪ ਸਿੰਘ ਧੁੰਨਾ, ਰਣਜੀਤ ਸਿੰਘ, ਹਰਸ਼ਪ੍ਰੀਤ ਸਿੰਘ ਸੰਧੂ, ਦਵਿੰਦਰ ਕੁਮਾਰ, ਇੰਡੀਅਨਜੀਤ ਸਿੰਘ, ਲਵਨੀਤ ਸਿੰਘ, ਗੌਤਮ ਭੱਟੀ ਆਦਿ ਮੌਜੂਦ ਸਨ।
Punjab Post Daily Online Newspaper & Print Media