
ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਸੁਲਤਾਨਵਿੰਡ ਪਿੰਡ ਵਿਖੇ ਬਾਬਾ ਸੁੱਲ੍ਹਾ ਜੀ ਦਾ ਸਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਸ਼ਿੰਦਾ ਤੇ ਸਮੂਹ ਸਾਧ ਸੰਗਤਾਂ ਵਲੋਂ ਸ਼ਰਧਾ ਸਹਿਤ ਮਨਾਇਆ ਗਿਆ।ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਅਯੋਜਿਤ ਧਾਰਮਿਕ ਸਮਾਗਮ ਵਿੱਚ ਪੂਰਨ ਸਿੰਘ ਅਰਸ਼ੀ, ਸੁਰਿੰਦਰ ਸਿੰਘ ਘੰਨੂਪੁਰ ਵਾਲੇ, ਗੁਰਬਚਨ ਸਿੰਘ, ਮਹਿੰਗਾ ਸਿੰਘ ਤੇ ਆਦਿ ਜਥਿਆਂ ਨੇ ਸ਼ਬਦ ਕੀਰਤਨ ਤੇ ਇਤਿਹਾਸਕ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਕਾਂਗਰਸ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਅੋਜਲਾ ਨੇ ਵੀ ਆਪਣੇ ਸਾਥੀਆਂ ਸਮੇਤ ਹਾਜਰੀ ਭਰੀ, ਜਿੰਨਾਂ ਨੂੰ ਬਾਬਾ ਸੁਰਿੰਦਰ ਸਿੰਘ ਸ਼ਿੰਦਾ, ਬਲਵਿੰਦਰ ਸਿੰਘ ਮਾਹਲ ਨੰਬਰਦਾਰ, ਜੁਝਾਰ ਸਿੰਘ ਤੇ ਹੋਰਨਾਂ ਵਲੋਂ ਸਨਮਾਨਿਤ ਕੀਤਾ ਗਿਆ।ਮੇਲੇ ਦੌਰਾਨ ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿੱਚ ਉੱਚ ਕੋਟੀ ਦੀਆਂ ਟੀਮਾਂ ਦਰਮਿਆਨ ਮੈਚ ਹੋਏ ਤੇ ਜੇਤੂ ਟੀਮਾਂ ਨੂੰ ਇਨਾਮ ਦਿੱਤੇ ਗਏ।ਇਸ ਮੋਕੇ ਤਰਸੇਮ ਸਿੰਘ, ਬਲਦੇਵ ਸਿੰਘ, ਸੁਰਜੀਤ ਸਿੰਘ, ਗੁਰਜੀਤ ਸਿੰਘ ਮਾਹਲ, ਸੁਖਬੀਰ ਸਿੰਘ, ਮਹਾਂਬੀਰ ਸਿੰਘ, ਹਰਪਾਲ ਸਿੰਘ, ਮਨਜਿੰਦਰ ਸਿੰਘ, ਗੁਲਜਾਰ ਸਿੰਘ ਲਾਲੀ, ਬਲਵਿੰਦਰ ਸਿੰਘ, ਨਿਰਮਲ ਸਿੰਘ, ਨਿਰਵੈਰ ਸਿੰਘ, ਨਰਿੰਦਰ ਸਿੰਘ, ਕੁਲਦੀਪ ਸਿੰਘ, ਦਲਬੀਰ ਸਿੰਘ ਵੀ ਹਾਜਰ ਸਨ।
Punjab Post Daily Online Newspaper & Print Media