
ਅੰਮ੍ਰਿਤਸਰ, 15 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਪ੍ਰਬੰਧ ਨੂੰ ਮਹੰਤਸ਼ਾਹੀ ਤੋਂ ਅਜ਼ਾਦ ਕਰਵਾ ਕੇ ਸੰਗਤੀ ਪ੍ਰਬੰਧ ‘ਚ ਲਿਆਉਣ ਲਈ ਮਹਾਨ ਕੁਰਬਾਨੀਆਂ ਦੇ ਕੇ ਹੋਂਦ ਵਿੱਚ ਆਈ ਸਿ’ਖਾਂ ਦੀ ਸਿਰਮੋਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਜਗਤਾਰ ਸਿੰਘ ਰਾਜਪੁਰਾ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਧੁਰ ਕੀ ਬਾਣੀ ਦੇ ਇਲਾਹੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਗੁਰੂ ਸਾਹਿਬਾਨ ਦੇ ਦਿਹਾੜਿਆਂ ਤੋਂ ਇਲਾਵਾ ਵ’ਖੁਵ’ਖ ਸ਼ਹੀਦਾਂ, ਭਗਤਾਂ ਅਤੇ ਇਤਿਹਾਸਕ ਦਿਹਾੜਿਆਂ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਜਾ ਰਿਹਾ ਹੈ ਤੇ ਇਸੇ ਕੜੀ ਤਹਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਸz: ਬੇਦੀ ਨੇ ਕਿਹਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਨੁਮਾਇੰਦਾ ਜਮਾਤ ਅਤੇ ਮਾਣਮਤੀ ਸੰਸਥਾ ਹੈ। ਲਗਭਗ ਇਕ ਸਦੀ ਦੇ ਆਪਣੇ ਇਤਿਹਾਸ ਵਿਚ ਕਈ ਉਤਰਾੁਚੜਾਅ ਦੇਖਦਿਆਂ ਇਸ ਨੇ ਆਪਣੇ ਕਾਰਜਾਂ ਦੁਆਰਾ ਆਪਣੀ ਸ਼ੋ੍ਰਮਣੀ ਸਥਿਤੀ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਇਸ ਸਿਰਮੋਰ ਸੰਸਥਾ ਨੇ ਦੇਸ਼ ਵਿੱਚ ਜਿੱਥੇ ਵੀ ਕਿਤੇ ਔਕੜ ਆਈ ਮੋਹਰੀ ਹੋ ਕੇ ਸਿੱਖ ਸਮੁਦਾਏ ਦੇ ਨਾਲੁਨਾਲ ਹਰ ਜਾਤ ਤੇ ਹਰ ਵਰਗ ਦੇ ਲੋਕਾਂ ਦਾ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸੰਸਥਾ ਸਮਾਜ ਦੀ ਨੇੜੇ ਹੋ ਕੇ ਸੇਵਾ ਕਰਦੀ ਹੈ ਤੇ ਦੁੱਖ ਸੁਣਦੀ ਹੈ।
ਇਸ ਮੌਕੇ ਸ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ, ਪ੍ਰਤਾਪ ਸਿੰਘ ਮੈਨੇਜਰ, ਜਗਜੀਤ ਸਿੰਘ, ਤਰਵਿੰਦਰ ਸਿੰਘ ਮੀਤ ਸਕੱਤਰ, ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਗੁਰਦੁਆਰਾ ਗਜ਼ਟ, ਮਲਕੀਤ ਸਿੰਘ ਸ/ਸੁਪ੍ਰਿੰਟੈਂਡੈਂਟ, ਹਰਜਿੰਦਰ ਸਿੰਘ ਭੂਰਾਕੋਹਨਾ, ਜਤਿੰਦਰ ਸਿੰਘ, ਸੁਖਰਾਜ ਸਿੰਘ, ਬਘੇਲ ਸਿੰਘ ਵਧੀਕ ਮੈਨੇਜਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ/ਕਰਮਚਾਰੀ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Punjab Post Daily Online Newspaper & Print Media