
ਅੰਮ੍ਰਿਤਸਰ, 14 ਨੰਵਬਰ (ਗੁਰਚਰਨ ਸਿੰਘ)- ਸਥਾਨਕ ਸੋ ਫੁੱਟੀ ਰੋਡ ਸਥਿਤ ਅਜ਼ਾਦ ਨਗਰ ਵਿਖੇ ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਚਿਲਡਰਨ ਡੇਅ ਵਜੋਂ ਮਨਾਇਆ ਗਿਆ ਗਿਆ। ਇਸ ਸਮੇਂ ਚਾਚਾ ਨਹਿਰੂ ਦੀ ਯਾਦ ਵਿਚ ਫੈਂਸੀ ਡਰੈਸ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਨਰਸਰੀ ਤੋ ਲੈ ਕੇ ਦੂਸਰੀ ਜਮਾਤ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ।ਬੱਚਿਆਂ ਨੇ ਦਿਲਕਸ਼ ਪੋਸ਼ਾਕਾਂ ਪਾ ਕੇ ਆਪਣੇ ਕਰਤਬਾਂ ਨਾਲ ਸਭ ਦੇ ਮਨ ਮੋਹ ਲਏ। ਇਸ ਮੌਕੇ ਪ੍ਰਿੰਸੀਪਲ ਤੇਜਿੰਦਰ ਮਲਹੋਤਰਾ ਨੇ ਬੱਚਿਆਂ ਨੂੰ ਚਾਚਾ ਨਹਿਰੂ ਦੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਡਤ ਨਹਿਰੂ ਬੱਚਿਆਂ ਨਾਲ ਬਹੁਤ ਪਿਆਰ ਕਰਦੇ ਸਨ।ਉਨਾਂ ਨੇ ਕਿਹਾ ਕਿ ਅਧਿਆਪਕਾਂ ਨੂੰ ਦੇਸ਼ ਦਾ ਭਵਿੱਖ ਉੱਜਲ ਕਰਨ ਲਈ ਬੱਚਿਆਂ ਪ੍ਰਤੀ ਪੂਰੀ ਜਿੰਮੇਵਾਰੀ ਨਾਲ ਕੰਮ ਕਰਨਾ ਚਾਹੀਦਾ ਹੈ। ਇਸ ਮੋਕੇ ਸਕੂਲ ਦਾ ਸਾਰਾ ਸਟਾਫ ਤੇ ਵਿਦਿਆਰਥੀ ਮੌਜੂਦ ਸਨ।
Punjab Post Daily Online Newspaper & Print Media