ਅੰਮ੍ਰਿਤਸਰ, 17 ਨਵੰਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਵਿੱਚ ਅੱਜ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ 100ਵੇਂ ਸ਼ਹੀਦੀ ਦਿਨ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਵਿਦਿਆਰਥੀਆਂ ਵੱਲੋਂ ਸਵੇਰ ਦੀ ਸਭਾ ਵਿੱਚ ਦੇਸ਼ ਭਗਤੀ ਦੇ ਗੀਤ ਅਤੇ ਕਵਿਤਾ ਗਾਇਨ ਕੀਤਾ ਗਿਆ। ਪੰਜਾਬੀ ਵਿਭਾਗ ਵੱਲੋਂ ਸ. ਗੁਰਬਿੰਦਰ ਸਿੰਘ ਭੱਟੀ ਤੇ ਸ਼੍ਰੀਮਤੀ ਜਸਪਾਲ ਅਨੰਦ ਨੇ ਵਿਦਿਆਰਥੀਆਂ ਨੂੰ ਇਸ ਮਹਾਨ ਯੋਧੇ ਦੇ ਦੇਸ਼ ਲਈ ਕੀਤੇ ਸੰਘਰਸ਼ ਬਾਰੇ ਦੱਸਿਆ ਤੇ ਦੇਸ਼ ਭਗਤੀ ਦੇ ਭਾਵ ਪ੍ਰਗਟ ਕਰਦਿਆਂ ਕਵਿਤਾਵਾਂ ਵੀ ਬੋਲੀਆਂ ਗਈਆਂ।
ਸ. ਕਰਤਾਰ ਸਿੰਘ ਸਰਾਭਾ ਨਵੰਬਰ 1915 ਵਿਚ ਗਦਰ ਪਾਰਟੀ ਵਿੱਚ ਇਕ ਸਰਗਰਮ ਆਗੂ ਵਜੋਂ ਜਾਣੇ ਜਾਂਦੇ ਸਨ। ਉਨ੍ਹਾਂ ਦੁਆਰਾ ਦਿੱਤਾ ਗਿਆ ਨਾਅਰਾ, ਦੇਸ਼ ਦੀ ਅਜ਼ਾਦੀ ਲਈ ਸਭ ਕੁੱਝ ਸਮਰਪਿਤ ਕਰਨਾਂ ਨੇ ਕਈ ਭਾਰਤੀਆਂ ਨੂੰ ਅਜ਼ਾਦੀ ਲਹਿਰ ਵਿੱਚ ਸ਼ਾਮਲ ਕੀਤਾ। ਇਹ ਸਾਡੇ ਸਾਰਿਆਂ ਲਈ ਕੁਰਬਾਨੀ ਤੇ ਬਹਾਦਰੀ ਦੀ ਜਿਉਂਦੀ ਜਾਗਦੀ ਮਿਸਾਲ ਹਨ। ਭਗਤ ਸਿੰਘ ਵਰਗੇ ਮਹਾਨ ਦੇਸ਼ਸ਼ਭਗਤਾਂ ਨੇ ਵੀ ਇਸ ਮਹਾਨ ਛੋਟੀ ਉਮਰ ਦੇ ਦੇਸ਼ਸ਼ਭਗਤ ਕਰਤਾਰ ਸਿੰਘ ਸਰਾਭਾ ਨੂੰ ਆਪਣਾ ਗੁਰੂ, ਰਹਿਨੁਮਾ, ਮਿੱਤਰ ਤੇ ਭਰਾ ਮੰਨਿਆ। ਸਕੂਲ ਦੇ ਵਿਦਿਆਰਥੀਆਂ ਵੱਲੋਂ ਮਹਾਨ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਨੂੰ ਸਮਰਪਿਤ ਇਕ ਰੈਲੀ ਵੀ ਕੱਢੀ ਗਈ, ਜਿਸ ਦਾ ਮੁੱਖ ਮਕਸਦ ਲੋਕਾਂ ਦੇ ਮਨਾਂ ਅੰਦਰ ਸ. ਕਰਤਾਰ ਸਿੰਘ ਸਰਾਭਾ ਦੀ ਸਮਰਪਣ ਦੀ ਭਾਵਨਾ, ਇਮਾਨਦਾਰੀ ਤੇ ਦੇਸ਼ ਪ੍ਰਤੀ ਪਿਆਾਰ ਦੀ ਭਾਵਨਾ ਤੋਂ ਜਾਗਰੁਕ ਕਰਾਉਣਾ ਸੀ। ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਜੀ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਜੀ, ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਅੱਜ ਸਾਨੂੰ ਦੇਸ਼ਸ਼ਭਗਤਾਂ ਦੁਆਰਾ ਪਾਏ ਪੂਰਨਿਆਂ ਤੇ ਚੱਲ ਕੇ ਦੇਸ਼ ਨੂੰ ਤਬਾਹ ਕਰਨ ਵਾਲੀਆਂ ਬੁਰਾਈਆਂ ਦਾ ਡੱਟ ਕੇ ਮੁਕਾਬਲਾ ਕਰਨਾ ਚਾਹੀਦਾ ਹੈ।ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਜੀ ਨੇ ਇਸ ਮੌਕੇ ਤੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਤੇ ਉਨ੍ਹਾਂ ਨੂੰ ਸਰਦਾਰ ਕਰਤਾਰ ਸਿੰਘ ਸਰਾਭਾ ਵਾਂਗ ਹੀ ਬਹਾਦਰੀ ਤੇ ਦੇਸ਼ ਭਗਤੀ ਦੇ ਰਾਹ ਤੇ ਚੱਲ ਕੇ ਨਿਆਂ ਲਈ ਲੜਨ ਅਤੇ ਦੇਸ਼ ਦੀ ਤਰੱਕੀ ਵਿੱਚ ਵੱਧਸ਼ਚੜ੍ਹ ਕੇ ਯੋਗਦਾਨ ਪਾਉਣ ਲਈ ਕਿਹਾ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media