Sunday, June 14, 2026

ਪਠਾਨਕੋਟ ਦੀਆਂ ਮੰਡੀਆਂ ਵਿੱਚ 16 ਨਵੰਬਰ ਤੱਕ 40706 ਮੀਟਰਿਕ ਟਨ ਝੋਨੇ ਦੀ ਆਮਦ ਹੋਈ

DC SUkhwinder S Pkt

ਪਠਾਨਕੋਟ, 16 ਨਵੰਬਰ (ਪ.ਪ)- ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 16 ਨਵੰਬਰ ਤੱਕ 40706 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਨੇ 40706 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਪੰਜਾਬ ਐਗਰੋ ਨੇ 12381 ਮੀਟਰਿਕ ਟਨ, ਪਨਗ੍ਰੇਨ ਨੇ 6060 ਮੀਟਰਿਕ ਟਨ, ਪਨਸਪ ਨੇ 7250 ਮੀਟਰਿਕ ਟਨ, ਮਾਰਕਫੈਡ ਨੇ 5545 ਅਤੇ ਪੰਜਾਬ ਰਾਜ ਵੇਅਰਹਾਊਂਸਿੰਗ ਕਾਰਪੋਰੇਸ਼ਨ ਨੇ 9470 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ 34390 ਮੀਟਰਿਕ ਟਨ ਝੋਨੇ ਦੀ ਚੁਕਾਈ ਵੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 46.56 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਹੈ। ਉਨ੍ਹਾਂ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਅਤੇ ਅਦਾਇਗੀ ਨਿਰਧਾਰਤ ਸਮੇਂ ਵਿੱਚ ਕਰਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਖਰੀਦ ਸਬੰਧੀ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦੇਣ।

Check Also

ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ

ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …

Leave a Reply