Sunday, April 26, 2026

ਸਰਬੱਤ ਦਾ ਭਲਾ ਟਰੱਸਟ ਵਲੋਂ ਮਹੀਨਾਵਾਰ ਪੈਨਸ਼ਨ ਦੇ ਚੈੱਕ ਵੰਡੇ

PPN1611201510

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਦੇ ਨਾਲ ਲੱਗਦੇ ਪਿੰਡ ਹੇਰ ਵਿਖੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਤੇ ਸਮਾਜ ਸੇਵਕ ਡਾ: ਐਸ.ਪੀ. ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਚਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦ ਪਰਿਵਾਰਾਂ ਤੋਂ ਇਲਾਵਾ ਬੇਸਹਾਰਾ ਵਿਧਵਾਵਾਂ ਲਈ ਸ਼ੁਰੂ ਕੀਤੀ ਗਈ ਮਹੀਨਾਵਾਰ ਪੈਨਸ਼ਨ ਸਕੀਮ ਤਹਿਤ ਪੈਨਸ਼ਨ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਜ਼ਿਲ਼੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋੜਵੰਦ ਪਰਿਵਾਰਾਂ ਨੂੰ ਚੈਕ ਵੰਡੇ ਗਏ।ਇਸ ਦੌਰਾਨ ਆਪਣੇ ਸੰਬੋਧਨ ਵਿੱਚ ਟਰੱਸਟ ਦੇ ਮਾਝਾ ਜੋਨ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਨੇ ਕਿਹਾ ਕਿ ਟਰੱਸਟ ਵਲੋਂ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਮਾਮੂਲੀ ਰੇਟਾਂ ਤੇ ਡਾਇਲਸੈੱਸ ਕਰਾਉਣ ਲਈ ਡਾਇਲਸੈਸ ਮਸ਼ੀਨਾਂ ਲਗਾਉਣ ਦੀ ਮੁਹਿੰਮ ਤਹਿਤ ਅੰਮ੍ਰਿਤਸਰ ਵਿਖੇ ਵੀ ਇਕ ਨਿੱਜੀ ਸਿਹਤ ਸੰਸਥਾ ਨਾਲ ਗਲਬਾਤ ਚਲ ਰਹੀ ਹੈ ਅਤੇ ਜਲਦ ਹੀ ਟਰੱਸਟ ਵਲੋਂ ਦੋ ਮਸ਼ੀਨਾਂ ਸਥਾਪਿਤ ਕਰਕੇ ਜ਼ਿਲ੍ਹੇ ਦੇ ਮਰੀਜਾਂ ਨੂੰ ਮਾਮੂਲੀ ਰੇਟਾਂ ਤੇ ਡਾਇਲਸੈਸ ਕਰਾਉਣ ਦੀ ਸਹੂਲਤ ਮੁਹੱਈਆ ਕੀਤੀ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਵੀ ਭਗਤ ਦੇ ਵਿਸੇਸ਼ ਸਹਿਯੋਗ ਸਦਕਾ ਰੈਡ ਕਰਾਸ ਵਲੋਂ ਟਰੱਸਟ ਨੂੰ ਮੁਹੱਈਆ ਕਰਵਾਈ ਜਮੀਨ ਤੇ ਬਿਰਧ ਆਸ਼ਰਮ ਤੇ ਵਿਸੇਸ਼ ਜਰੂਰਤਾਂ ਵਾਲੇ ਬੱਚਿਆਂ ਦਾ ਰਿਹਾਇਸ਼ੀ ਸਕੂਲ ਖੋਲਣ ਲਈ ਜੰਗੀ ਪੱਧਰ ਤੇ ਕੰਮ ਚਲ ਰਿਹਾ ਹੈ। ਇਸ ਮੌਕੇ ਜਨਰਲ ਸਕੱਤਰ ਸੁਖਦੀਪ ਸਿੰਘ ਸਿੱਧੂ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ, ਕੈਸ਼ੀਅਰ ਹਰਜਿੰਦਰ ਸਿੰਘ ਹੇਰ, ਨਵਜੀਤ ਸਿੰਘ ਘਈ, ਬਾਬਾ ਸਮਸ਼ੇਰ ਸਿੰਘ ਕੋਹਰੀ, ਜਗਦੇਵ ਸਿੰਘ, ਸ਼ਿਸਪਾਲ ਸਿੰਘ, ਹਰਜਿੰਦਰ ਸਿੰਘ ਮੁੱਧ, ਸ਼ਿਵਦੇਵ ਸਿੰਘ ਬੱਲ, ਪਲਵਿੰਦਰ ਸਿੰਘ ਸਰਹਾਲਾ, ਹਰਦੀਪ ਸਿੰੰਘ ਬਲਵਿੰਦਰ ਕੌਰ, ਆਸ਼ਾ ਤਿਵਾੜੀ, ਅਮਰਜੀਤ ਸਿੰਘ ਤੇ ਜਰਨੈਲ ਸਿੰਘ ਆਦਿ ਵੀ ਹਾਜਰ ਸਨ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …

Leave a Reply