
ਅੰਮ੍ਰਿਤਸਰ, 16 ਨਵੰਬਰ (ਗੁਰਚਰਨ ਸਿੰਘ)- ਸਥਾਨਕ ਮਾਲ ਮੰਡੀ ਇਲਾਕੇ ਵਿੱਚ ਸਥਿਤ ਸ਼ਹੀਦ ਮਦਨ ਲਾਲ ਢੀਂਗਰਾ ਹਾਊਸਿੰਗ ਕੰਪਲੈਕਸ ਵਿਖੇ ਕਲੋਨੀ ਦੀ ਵੈਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਦੀ ਹੋਈ ਇਕੱਤਰਤਾ ਵਿਚ ਪੈਰਿਸ ਵਿਖੇ ਹੋਏ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਜ਼ਖਮੀਆਂ ਦੀ ਸਿਹਤਯਾਬੀ ਲਈ ਕਾਮਨਾ ਕੀਤੀ ਗਈ।
ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਘੁੱਲਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਸ਼ਹੀਦ ਮਦਨ ਲਾਲ ਢੀਂਗਰਾ ਕਲੋਨੀ ਦੇ ਸਮੂਹ ਨਿਵਾਸੀਆਂ ਵਲੋਂ ਪੈਰਿਸ ਵਿਖੇ ਹੋਏ ਅੱਤਵਾਦੀ ਹਮਲੇ ਦੀ ਨਖੇਧੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਸਮੁੱਚੀ ਦੁਨੀਆ ਲਈ ਹੀ ਇੱਕ ਵੱਡੀ ਚੁਣੌਤੀ ਹੈ ਅਤੇ ਇਸ ਦੇ ਖਾਤਮੇ ਲਈ ਸਮੁੱਚੇ ਵਿਸ਼ਵ ਨੂੰ ਹੀ ਇਕਮੁੱਠ ਹੋਣਾ ਪਵੇਗਾ।ਉਨ੍ਹਾਂ ਅੱਤਵਾਦੀਆਂ ਨੂੰ ਬੀਮਾਰ ਮਾਨਸਿਕਤਾ ਵਾਲੇ ਲੋਕ ਦੱਸਦਿਆਂ ਕਿਹਾ ਕਿ ਮਾਨਸਿਕ ਤੌਰ ‘ਤੇ ਬੀਮਾਰ ਤੇ ਕਾਇਰ ਕਿਸਮ ਲੋਕ ਹੀ ਅਜਿਹਾ ਮਾਨਵਤਾ ਵਿਰੋਧੀ ਕਾਰਾ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਇੱਕਜੁੱਟ ਹੋ ਕੇ ਇਹੋ ਜਿਹੇ ਹਮਲਿਆਂ ਨਾਲ ਨਜਿੱਠਣ ਦੀ ਲੋੜ ਹੈ। ਇਸ ਮੌਕੇ ਅਵਤਾਰ ਸਿੰਘ ਘੁੱਲਾ ਪ੍ਰਧਾਨ ਤੋਂ ਇਲਾਵਾ ਆਰ.ਕੇ. ਸ਼ਰਮਾ, ਐਮ.ਪੀ. ਸਿੰਘ, ਪ੍ਰੋ. ਕੁਲਦੀਪ ਆਰੀਆ, ਪ੍ਰੋ ਨੀਰਜ ਡੋਡਾ, ਟੀ.ਐਸ. ਵਿਰਦੀ, ਹਰਭਜਨ ਸਿੰਘ ਤੇ ਹੋਰ ਹਾਜਰ ਸਨ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media