
ਨਵੀਂ ਦਿੱਲੀ, 17 ਨਵਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੇ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਸ਼ਨੀਵਾਰ, 21 ਨਵੰਬਰ ਸ਼ਾਮ ਰਹਰਾਸਿ ਪਾਠ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਲਵੀਆ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਲਵੀਆ ਨਗਰ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ, ਭਾਈ ਬਲਬੀਰ ਸਿੰਘ ਮਾਲਵੀਆ ਨਗਰ, ਗੁਰਦੂਆਰਾ ਸੀਸ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਣਜੀਤ ਸਿੰਘ ਖਾਲਸਾ ਅਤੇ ਭਾਈ ਮਨਪ੍ਰੀਤ ਸਿੰਘ (ਕਾਨਪੁਰੀ) ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਸ. ਰਾਣਾ ਨੇ ਦਸਿਆ ਕਿ ਇਸ ਮੌਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿਗ ਬੋਰਡ ਦੇ ਮੈਂਬਰ ਸ. ਗੁਰਵਿੰਦਰਪਾਲ ਸਿੰਘ ਮਾਲਵੀਆ ਨਗਰ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਹੋਰ ਮੁਖੀ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ।
Punjab Post Daily Online Newspaper & Print Media