ਨਵੀਂ ਦਿੱਲੀ, 17 ਨਵੰਬਰ (ਪੰਜਾਬ ਪੋਸਟ ਬਿਊਰੋ) – ਦੱਖਣ , ਪੱਛਮ ਬੰਗਾਲ ਦੀ ਖਾੜੀ ਨਾਲ ਲੱਗਦੇ ਉੱਤਰੀ ਤਾਮਿਲਨਾਡੂ, ਦੱਖਣ ਤੱਟਵਰਤੀ ਆਂਧਰਾ ਦੇ ਉੱਪਰ ਘੱਟ ਦਬਾਅ ਦਾ ਖੇਤਰ ਕੇਂਦਰਤ ਹੋਣ ਕਾਰਨ ਤਾਮਿਲਨਾਡੂ ਵਿਚ ਅੱਜ ਵੀ ਭਾਰੀ ਬਾਰਿਸ਼ ਜਾਰੀ ਰਹੇਗੀ।ਇਸ ਦੇ ਨਾਲ ਹੀ ਦੱਖਣ ਤੱਟਵਰਤੀ ਆਂਧਰਾ ਪ੍ਰਦੇਸ਼, ਰਾਇਲ ਸੀਮਾ ਅਤੇ ਦੱਖਣ ਕਰਨਾਟਕ ਵਿਚ ਵੱਖ ਵੱਖ ਥਾਂਵਾਂ ਤੇ ਵੀ ਬਾਰਿਸ਼ ਹੋਵੇਗੀ । ਉੱਤਰੀ ਤਾਮਿਲਨਾਡੂ ਅਤੇ ਪੁਡੂਚੇਰੀ ਅਤੇ ਤੱਟਵਰਤੀ ਆਂਧਰਾ ਦੇ ਆਲੇ ਦੁਆਲੇ ਮਛੇਰਿਆਂ ਨੂੰ ਸਮੁੰਦਰ ਵਿਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।ਇਸ ਦੇ ਨਾਲ ਹੀ ਉੱਥੇ 35 ਕਿਲੋਮੀਟਰ ਫੀ ਘੰਟੇ ਤੋਂ ਲੈ ਕੇ 55 ਕਿਲੋਮੀਟਰ ਫੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।ਭਾਰਤੀ ਮੌਸਮ ਵਿਭਾਗ ਨੇ ਅੱਜ ਇਨ੍ਹਾਂ ਖੇਤਰਾਂ ਵਿਚ ਬਹੁਤ ਭਾਰੀ ਬਾਰਿਸ਼ ਹੋਣ ਦੀ ਚੇਤਾਵਨੀ ਜਾਰੀ ਕੀਤੀ ਹੈ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media