Thursday, October 15, 2026

ਟਕਸਾਲੀ ਅਕਾਲੀ ਆਗੂ ਗੁਰਚਰਨ ਸਿੰਘ ਦਾ ਦਿੱਲੀ ਕਮੇਟੀ ਨੇ ਕੀਤਾ ਸਨਮਾਨ

PPN1811201507ਨਵੀਂ ਦਿੱਲੀ, 18 ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ 85 ਸਾਲ ਦੇ ਟਕਸਾਲੀ ਅਕਾਲੀ ਆਗੂ ਗੁਰਚਰਨ ਸਿੰਘ ਜੀ ਦਾ ਸਨਮਾਨ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨਾਲ 1955-56 ਦੌਰਾਨ ਪੰਥ ਲਈ ਜੇਲ ਕੱਟਣ ਸਹਿਤ ਪੰਥਕ ਸੇਵਾਵਾਂ ਲਈ ਕਮੇਟੀ ਵੱਲੋਂ 31 ਹਜਾਰ ਰੁਪਏ ਦੀ ਮਾਇਕ ਸਹਾਇਤਾ ਵੀ ਗੁਰਚਰਨ ਸਿੰਘ ਨੂੰ ਦਿੱਤੀ ਗਈ। ਜੀ.ਕੇ. ਨੇ ਪਾਰਟੀ ਦੀ ਸ਼ਾਨ ਟਕਸਾਲੀ ਆਗੂਆਂ ਨੂੰ ਦਸਦੇ ਹੋਏ ਸਮੂਹ ਅਕਾਲੀ ਕਾਰਕੂਨਾ ਵਿੱਚ ਅਕਾਲੀ ਪਰਿਵਾਰ ਵੱਜੋਂ ਆਪਸੀ ਸਮਝ ਅਤੇ ਪੰਥ ਦੋਖੀਆਂ ਦੇ ਖਿਲਾਫ ਇਕ ਰਾਇ ਹੋਣ ਦਾ ਵੀ ਦਾਅਵਾ ਕੀਤਾ। ਇਸ ਮੌਕੇ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿੱਤ, ਕਮੇਟੀ ਮੈਂਬਰ ਜੀਤ ਸਿੰਘ ਖੋਖਰ ਅਤੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਦੇ ਚੇਅਰਮੈਨ ਬਲਬੀਰ ਸਿੰਘ ਕੋਹਲੀ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply