Thursday, October 15, 2026

ਕੈਂਸਰ ਚੇਤਨਾ ਰਿਕਸ਼ਾ ਰੈਲੀ ਸ਼ਹਿਰ ਦੇ ਵੱਖ-ਵੱਖ ਸਥਾਨਾਂ ਲਈ ਰਵਾਨਾ

PPN1811201508

ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ ਸੱਗੂ)- ਲੋਕਾਂ ਵਿਚ ਕੈਂਸਰ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ ਸਿਵਲ ਸਰਜਨ ਡਾ. ਜੈ ਸਿੰਘ ਨੇ ਇਕ ਰਿਕਸ਼ਾ ਚੇਤਨਾ ਰੈਲੀ ਨੂੰ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ਲਈ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕੈਂਸਰ ਵਰਗੀ ਭਿਆਨਕ ਬਿਮਾਰੀ ਤੋਂ ਬਚਣ ਲਈ ਇਸ ਦੇ ਕਾਰਨਾਂ, ਅਤੇ ਲੱਛਣਾਂ ਬਾਰੇ ਮੁਢਲੀ ਜਾਣਕਾਰੀ ਹੋਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਤੰਬਾਕੂ, ਬੀੜੀ, ਜਰਦਾ, ਸਿਗਰੇਟ, ਸ਼ਰਾਬ ਆਦਿ ਦੇ ਸੇਵਨ ਨਾਲ ਕੈਂਸਰ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ 45 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ, ਜੋ ਕਿ ਗਰਭ ਰੋਕੂ ਗੋਲੀਆਂ ਦਾ ਸੇਵਨ ਕਰਦੀਆਂ ਹਨ, ਨੂੰ ਕੈਂਸਰ ਹੋਣ ਦਾ ਖ਼ਤਰਾ ਹੁੰਦਾ ਹੈ। ਇਸ ਤੋਂ ਇਲਾਵਾ ਛਾਤੀ ਵਿਚ ਗਿਲਟੀ, ਜੋ ਕਿ ਲਗਾਤਾਰ ਦਰਦ ਕਰਦੀ ਹੈ, ਨਾਲ ਵੀ ਕੈਂਸਰ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਰਿਕਸ਼ਾ ਰੈਲੀ ਦਾ ਮੁੱਖ ਮਕਸਦ ਕੈਂਸਰ ਦੀ ਨਾਮੁਰਾਦ ਬਿਮਾਰੀ ਦੇ ਮੁਢਲੇ ਲੱਛਣਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇ ਕੇ ਉਨ੍ਹਾਂ ਨੂੰ ਸੁਚੇਤ ਕਰਨਾ ਹੈ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਬੁੱਟਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕਿਰਨ ਸੀਕਰੀ, ਸਹਾਇਕ ਸਿਵਲ ਸਰਜਨ ਡਾ. ਰਮੇਸ਼, ਡਾ. ਆਰ. ਐਸ ਸੇਠੀ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ੍ਰੀਮਤੀ ਰਾਜ ਕੌਰ, ਡੀ. ਪੀ. ਐਮ ਅਮਨ ਭੁੱਲਰ, ਜ਼ਿਲ੍ਹਾ ਬੀ. ਸੀ. ਸੀ ਫੈਸੀਲੀਟੇਟਰ ਆਰੂਸ਼ ਭੱਲਾ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply