Sunday, October 6, 2024

ਪ੍ਰਮੁੱਖ ਸਕੱਤਰ ਵੱਲੋਂ ਵਿਕਾਸ ਕਾਰਜ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

PPN1811201509ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ ਸੱਗੂ) – ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਕੱਤਰ ਸ੍ਰੀ ਪੀ. ਐਸ ਔਜਲਾ ਨੇ ਅੱਜ ਇਥੇ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਇਨ੍ਹਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਕਮਿਸ਼ਨਰ ਨਗਰ ਨਿਗਮ ਸ੍ਰੀ ਪ੍ਰਦੀਪ ਸੱਭਰਵਾਲ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ੍ਰੀ ਸੰਦੀਪ ਰਿਸ਼ੀ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਬੱਚਤ ਭਵਨ ਵਿਖੇ ਕੀਤੀ ਜਾਇਜ਼ਾ ਮੀਟਿੰਗ ਦੌਰਾਨ ਸ੍ਰੀ ਔਜਲਾ ਨੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਵਾਰ ਮੈਮੋਰੀਅਲ, ਕਰੁਣਾਸਾਗਰ ਵਾਲਮੀਕਿ ਅਸਥਾਨ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸਰਕਟ ਹਾਊਸ, ਸਵਾਗਤੀ ਗੇਟ, ਟਾਊਨ ਹਾਲ, ਸਾਲਿਡ ਵੇਸਟ ਮੈਨੇਜਮੈਂਟ, ਵੱਖ-ਵੱਖ ਕੌਰੀਡੋਰਾਂ, ਫੌਰ ਐਸ ਚੌਕ ‘ਤੇ ਫਲਾਈਓਵਰ, ਰਾਮ ਬਾਗ, ਹੈਰੀਟੇਜ ਵਿਲੇਜ, ਗੋਬਿੰਦਗੜ੍ਹ ਕਿਲ੍ਹਾ, ਵੱਖ-ਵੱਖ ਚੌਕਾਂ ਦੇ ਸੁੰਦਰੀਕਰਨ, ਜੇਲ੍ਹ, ਬੀ ਆਰ ਟੀ ਐਸ ਆਦਿ ਵਿਕਾਸ ਪ੍ਰਾਜੈਕਟਾਂ ਦੇ ਹੁਣ ਤੱਕ ਹੋਏ ਅਤੇ ਹੋ ਚੁੱਕੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਇਨ੍ਹਾਂ ਸਬੰਧੀ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਸ਼ਹਿਰ ਵਿਚ ਬਣ ਰਹੀਆਂ ਚਾਰ ਤੇ ਛੇ ਮਾਰਗੀ ਸੜਕਾਂ, ਪੁਲਾਂ, ਸੀਵਰੇਜ, ਵਾਟਰ ਸਪਲਾਈ ਅਤੇ ਬਿਜਲੀ ਆਦਿ ਨਾਲ ਸਬੰਧਤ ਚੱਲ ਰਹੇ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜ ਤੈਅ ਸਮਾਂ ਸੀਮਾ ਅੰਦਰ ਮੁਕੰਮਲ ਕੀਤੇ ਜਾਣ ਅਤੇ ਨਾਲ ਹੀ ਇਨ੍ਹਾਂ ਦੀ ਗੁਣਵੱਤਾ ਵਿਚ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ।  ਇਸੇ ਦੌਰਾਨ ਉਨ੍ਹਾਂ ਟਾਊਨ ਹਾਲ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਦੇ ਸੁੰਦਰੀਕਰਨ ਪ੍ਰਾਜੈਕਟ ਸਬੰਧੀ ਨਿਗਮ ਅਧਿਕਾਰੀਆਂ ਅਤੇ ਇਲਾਕੇ ਦੇ ਮੁਹਤਬਰਾਂ ਨਾਲ ਟਾਊਨ ਹਾਲ ਵਿਖੇ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਇਸ ਦੇ ਵਰਕ ਪਲਾਨ ਸਬੰਧੀ ਪੇਸ਼ਕਾਰੀ ਵੀ ਦੇਖੀ।ਉਨ੍ਹਾਂ ਮੌਜੂਦ ਸ਼ਖਸੀਅਤਾਂ ਤੋਂ ਇਸ ਪ੍ਰਾਜੈਕਟ ਨਾਲ ਸਬੰਧਤ ਸੁਝਾਅ ਵੀ ਲਏ। ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਇਕ ਸਾਲ ਦੇ ਸਮੇਂ ਅੰਦਰ ਮੁਕੰਮਲ ਕੀਤੇ ਜਾਵੇਗਾ। ਇਸ ਮੌਕੇ ਭਾਜਪਾ ਦੇ ਕੌਮੀ ਸਕੱਤਰ ਸ੍ਰੀ ਤਰੁਣ ਚੁੱਘ, ਇਲਾਕੇ ਦੇ ਕੌਂਸਲਰ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply