ਅੰਮ੍ਰਿਤਸਰ, 18 ਨਵੰਬਰ (ਗੁਰਚਰਨ ਸਿੰਘ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ 12 ਦਸੰਬਰ 2015 ਨੂੰ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਸਬ-ਡਵੀਜ਼ਨਾਂ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਮੈਡਮ ਗਿਰੀਸ਼ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਵੱਖ-ਵੱਖ ਕਿਸਮਾਂ ਦੇ ਕੇਸ ਲਗਾਏ ਜਾਣਗੇ ਜਿਨ੍ਹਾਂ ਵਿਚ ਟ੍ਰੈਫਿਕ ਚਲਾਨ, ਨਗਰ ਨਿਗਮ ਦੇ ਕੇਸ, ਬਿਜਲੀ ਅਤੇ ਪਾਣੀ ਬਿੱਲਾਂ ਦੇ ਕੇਸ, ਸਰਵਿਸ ਮਾਮਲਿਆਂ ਦੇ ਕੇਸ, ਬੈਂਕਾਂ ਦੇ ਮਾਮਲੇ, ਮੋਟਰ ਐਕਸੀਡੈਂਟ ਦੇ ਕੇਸ, ਜੰਗਲਾਤ ਮਹਿਕਮੇ ਦੇ ਕੇਸ, ਰੇਲਵੇ ਦੇ ਕੇਸ ਅਤੇ ਹੋਰ ਕਈ ਕਿਸਮਾਂ ਦੇ ਕੇਸ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਇਸ ਲੋਕ ਅਦਾਲਤ ਵਿਚ ਫ਼ੈਸਲੇ ਹੋਣ ਨਾਲ ਲੋਕਾਂ ਦਾ ਪੈਸਾ ਅਤੇ ਸਮਾਂ ਦੋਵੇਂ ਬਚਾਏ ਜਾ ਸਕਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ ਅਦਾਲਤ ਵਿਚ ਆਪਣੇ ਝਗੜਿਆਂ ਦੇ ਕੇਸਾਂ ਨੂੰ ਲਗਾਉਣ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਆਪਣਾ ਕੇਸ ਲੋਕ ਅਦਾਲਤ ਵਿਚ ਲਗਾਉਣਾ ਚਾਹੁੰਦਾ ਹੈ, ਜਿਸ ਮਾਨਯੋਗ ਅਦਾਲਤ ਵਿਚ ਉਸ ਦਾ ਕੇਸ ਚੱਲਦਾ ਹੈ, ਉਸ ਅਦਾਲਤ ਵਿਚ ਇਕ ਅਰਜ਼ੀ ਦੇ ਕੇ ਆਪਣਾ ਕੇਸ ਲੋਕ ਅਦਾਲਤ ਵਿਚ ਲਗਾ ਸਕਦਾ ਹੈ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media