Sunday, October 6, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਰਦਾਰ ਜਸਵੰਤ ਸਿੰਘ ਰਾਏ ਯਾਦਗਾਰੀ ਲੈਕਚਰਸ਼ਿਪ ਐਵਾਰਡ ਦਾ ਆਯੋਜਨ

PPN1811201511ਅੰਮ੍ਰਿਤਸਰ, 18 ਨਵੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼, ਫੈਕਲਟੀ ਆਫ ਲਾਈਫ ਸਾਇੰਸਜ਼ ਵੱਲੋਂ ਸਰਦਾਰ ਜਸਵੰਤ ਸਿੰਘ ਰਾਏ ਯਾਦਗਾਰੀ ਲੈਕਚਰਸ਼ਿਪ ਐਵਾਰਡ ਦਾ ਆਯੋਜਨ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਖੇ ਕੀਤਾ ਗਿਆ। ਇਹ ਲੈਕਚਰਸ਼ਿਪ ਐਵਾਰਡ ਸਰਦਾਰ ਜਸਵੰਤ ਸਿੰਘ ਰਾਏ ਯਾਦਗਾਰੀ ਟਰੱਸਟ, ਜਲੰਧਰ ਵੱਲੋਂ ਸਪਾਂਸਰ ਕੀਤਾ ਗਿਆ।  ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਸਾਇੰਸਜ਼ ਦੇ ਪ੍ਰੋਫੈਸਰ ਅਤੇ ਚੇਅਰਮੈਨ, ਡਾ. ਭੁਪਿੰਦਰ ਸਿੰਘ ਭੂਪ ਨੂੰ ਇਹ ਐਵਾਰਡ ਪ੍ਰਦਾਨ ਕੀਤਾ ਗਿਆ। ਉਨ੍ਹਾਂ ਆਪਣੇ ਲੈਕਚਰ ਵਿਚ ਡਰੱਗ ਡਲਿਵਰੀ ਸਬੰਧੀ ਨਵੀਨਤਮ ਖੋਜਾਂ ਅਤੇ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ।  ਯੂਨੀਵਰਸਿਟੀ ਦੇ ਡਾਇਰੈਕਟਰ ਖੋਜ, ਪ੍ਰੋ. ਟੀ.ਐਸ. ਬੇਨੀਪਾਲ ਨੇ ਸਨਮਾਨ ਸਮਾਗਮ ਦੀ ਪ੍ਰਧਾਨਗੀ ਕੀਤੀ। ਵਿਭਾਗ ਦੇ ਮੁਖੀ ਅਤੇ ਕੋਆਰਡੀਨੇਟਰ ਪ੍ਰੋ. ਸੁਬੀਤ ਕੁਮਾਰ ਜੈਨ ਨੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਪ੍ਰੋ. ਭੂਪ ਨਾਲ ਜਾਣ ਪਛਾਣ ਕਰਾਈ। ਪ੍ਰੋ. ਪ੍ਰੀਤਮੋਹਿੰਦਰ ਸਿੰਘ ਬੇਦੀ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਫੈਕਲਟੀ ਆਫ ਲਾਈਫ ਸਾਇੰਸਜ਼ ਦੇ ਸਾਬਕਾ ਡੀਨ, ਪ੍ਰੋ. ਏ.ਜੇ.ਐਸ. ਭੰਵਰ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਸਰਦਾਰ ਜਸਵੰਤ ਸਿੰਘ ਰਾਏ ਯਾਦਗਾਰੀ ਟਰੱਸਟ ਦੇ ਪ੍ਰਧਾਨ, ਪ੍ਰੋ. ਕਰਮਜੀਤ ਸਿੰਘ ਰਾਏ ਨੇ ਟਰੱਸਟ ਅਤੇ ਕੀਤੇ ਜਾਂਦੇ ਕਾਰਜਾਂ ਸਬੰਧੀ ਜਾਣਕਾਰੀ ਦਿੱਤੀ।  ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਅਤੇ ਖੋਜਾਰਥੀਆਂ ਤੋਂ ਇਲਾਵਾ ਵਿਦਿਆਰਥੀ ਵੀ ਹਾਜ਼ਾਰ ਸਨ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply