ਅੰਮ੍ਰਿਤਸਰ, 18 ਨਵੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ. ਬਲਵਿੰਦਰ ਸਿੰਘ, ਸ. ਕੁਲਵਿੰਦਰ ਸਿੰਘ ‘ਰਮਦਾਸ’ ਤੇ ਸ. ਸਿਮਰਜੀਤ ਸਿੰਘ ਨੇ ਮੀਤ ਸਕੱਤਰ ਵਜੋਂ ਅਹੁੱੱਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਸ. ਮਨਜੀਤ ਸਿੰਘ ਸਕੱਤਰ, ਹਰਭਜਨ ਸਿੰਘ ਮਨਾਵਾਂ, ਸੁਖਦੇਵ ਸਿੰਘ ਭੂਰਾਕੋਹਨਾ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਸਤਿੰਦਰ ਸਿੰਘ ਨਿਜੀ ਸਹਾਇਕ, ਜਗਜੀਤ ਸਿੰਘ ਮੀਤ ਸਕੱਤਰ ਅਤੇ ਜੋਗਿੰਦਰ ਸਿੰਘ ਸਾਬਕਾ ਸਕੱਤਰ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਅਹੁਦੇ ‘ਤੇ ਬਿਠਾਇਆ। ਸਕੱਤਰ ਸ਼ੋ੍ਮਣੀ ਕਮੇਟੀ ਸ. ਮਨਜੀਤ ਸਿੰਘ ਨੇ ਇਨ੍ਹਾਂ ਨੂੰ ਅਹੁਦੇ ‘ਤੇ ਬੈਠਾਉਣ ਸਮੇਂ ਸੰਬੋਧਨ ਕਰਦਿਆਂ ਕਿਹਾ ਕਿ ਬਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ ਸ਼ੋ੍ਮਣੀ ਕਮੇਟੀ, ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ ਵਿਭਾਗ ਤੇ ਸਿਮਰਜੀਤ ਸਿੰਘ ਸੰਪਾਦਕ ਗੁਰਮਤਿ ਪ੍ਰਕਾਸ਼ ਦੀ ਲਗਨ, ਮਿਹਨਤ ਅਤੇ ਲੰਮੀਆਂ ਸੇਵਾਵਾਂ ਬਦਲੇ ਮਾਨਯੋਗ ਪ੍ਰਧਾਨ ਸਾਹਿਬ ਜਥੇਦਾਰ ਅਵਤਾਰ ਸਿੰਘ ਨੇ ਬਤੌਰ ਮੀਤ ਸਕੱਤਰ ਪਦਉਨਤ ਕੀਤਾ ਹੈ। ਇਸ ਮੌਕੇ ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ,ਨਿਸ਼ਾਨ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ ਸਫ਼ਸੁਪ੍ਰਿੰਟੈਂਡੈਂਟ, ਅਮਰਜੀਤ ਸਿੰਘ ਇੰਚਾਰਜ, ਤੇਜਿੰਦਰ ਸਿੰਘ ਪੱਡਾ ਇੰਚਾਰਜ, ਸ. ਕਰਮਬੀਰ ਸਿੰਘ ਇੰਚਾਰਜ, ਲਖਵਿੰਦਰ ਸਿੰਘ ਬਦੋਵਾਲ ਇੰਚਾਰਜ, ਨਿਰਮਲ ਸਿੰਘ ਇੰਚਾਰਜ ਗੱਡੀਆਂ, ਬੀਬੀ ਮਨਮੋਹਨ ਕੌਰ ਇੰਚਾਰਜ, ਹਰਜਿੰਦਰ ਸਿੰਘ, ਮੇਜਰ ਸਿੰਘ ਤੇ ਗੁਰਿੰਦਰ ਸਿੰਘ ਠਰੂ ਸੁਪਰਵਾਈਜ਼ਰ ਆਦਿ ਵੀ ਮੌਜੂਦ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media