ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਸੀਨੀਅਰ ਡਿਪਟੀ ਮੇਅਰ ਸ. ਅਵਤਾਰ ਸਿੰਘ ਟਰੱਕਾਂਵਾਲਾ ਨਾਲ ਬੀਤੇ ਦਿਨੀਂ ਉਨ੍ਹਾਂ ਦੇ ਵੱਡੇ ਭਰਾ ਸ. ਲਖਵਿੰਦਰ ਸਿੰਘ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ।ਅੱਜ ਸਥਾਨਕ ਭਾਈ ਸੇਵਾ ਸਿੰਘ ਹਾਲ ਵਿਖੇ ਸ਼ਰਧਾਂਜਲੀ ਸਮਾਗਮ ਮੌਕੇ ਪਹੁੰਚੇ ਸ. ਮਜੀਠੀਆ ਨੇ ਸ. ਟਰੱਕਾਂਵਾਲਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ. ਲਖਵਿੰਦਰ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸ. ਮਜੀਠੀਆ ਨੇ ਅਕਾਲ ਪੁਰਖ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਨਵਦੀਪ ਸਿੰਘ ਗੋਲਡੀ, ਗੁਰਪ੍ਰਤਾਪ ਸਿੰਘ ਟਿੱਕਾ ਅਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media