Monday, July 8, 2024

ਭਾਈ ਠੀਕਰੀਵਾਲਾ ਨੂੰ ਵੀ ਹਿਰਾਸਤ ਵਿਚ ਲੈ ਕੇ ਕੀਤੇ ਕਈ ਪਰਚੇ ਦਰਜ਼ – ਭਾਈ ਜਸਵੰਤ ਸਿੰਘ

PPN1911201502

ਸੰਦੌੜ, 19 ਨਵੰਬਰ (ਹਰਮਿੰਦਰ ਸਿੰਘ ਭੱਟ)- ਸਿੱਖੀ ਦੇ ਪ੍ਰਚਾਰ ਅਤੇ ਪਾਸਾਰ ਵਿਚ ਅਤੇ ਵਿਸ਼ੇਸ਼ ਤੌਰ ਤੇ ਸ਼ਹੀਦ ਸਿੰਘਾਂ ਦੇ ਪਰਵਾਰਾਂ ਦੀ ਆਰਥਿਕ ਸਹਾਇਤਾ ਕਰ ਕੇ ਅਹਿਮ ਭੂਮਿਕਾ ਨਿਭਾ ਰਹੇ ਗੁਰਮਤਿ ਪ੍ਰਚਾਰ ਸੇਵਾ ਲਹਿਰ ਜਥਾ ਠੀਕਰੀਵਾਲਾ ਦੇ ਮੁੱਖ ਸੇਵਾਦਾਰ ਭਾਈ ਸੁਰਿੰਦਰ ਸਿੰਘ ਠੀਕਰੀਵਾਲਾ ਨੂੰ ਬੀਤੇ ਕਈ ਮਹੀਨਿਆਂ ਤੋਂ ਬਾਰ ਬਾਰ ਪੁਲਿਸ ਪ੍ਰਸ਼ਾਸਨ ਵੱਲੋਂ ਹਿਰਾਸਤ ਵਿਚ ਲਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਨੂੰ ਵੀ ਨਿਰੰਤਰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪਰਵਾਰਿਕ ਮੈਂਬਰਾਂ ਨੇ ਕਿਹਾ ਕਿ ਭਾਈ ਸੁਰਿੰਦਰ ਸਿੰਘ ਵੱਲੋਂ ਸਿੱਖੀ ਦੇ ਪ੍ਰਚਾਰ ਅਤੇ ਪਾਸਾਰ ਲਈ ਸਮਰਪਿਤ ਹੋ ਕੇ ਪੰਜਾਬ ਤੋਂ ਇਲਾਵਾ ਦੇਸ਼ ਭਰ ਵਿਚ ਸਿੱਖੀ ਸਿਧਾਂਤਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰ ਕੇ ਆਪਣਾ ਕੌਮ ਪ੍ਰਤੀ ਮੁੱਢਲਾ ਫ਼ਰਜ਼ ਨਿਭਾਇਆ ਜਾ ਰਿਹਾ ਹੈ, ਪਰ ਅਜੋਕੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਇਨ੍ਹਾਂ ਉਪਰਾਲਿਆਂ ਨੂੰ ਰੋਕਣ ਹਿਤ ਬਾਰ ਬਾਰ ਤੰਗ ਪਰੇਸ਼ਾਨ ਕਰ ਕੇ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਗੜ ਰਹੇ ਹਾਲਤਾਂ ਨੂੰ ਸੁਧਾਰਨ ਲਈ ਪੰਥ ਦੇ ਸਿਰਮੌਰ ਆਗੂਆਂ ਵੱਲੋਂ ਜੋ ਸਰਬੱਤ ਖ਼ਾਲਸੇ ਨੂੰ ਬੁਲਾਉਣ ਦਾ ਮਹਾਨ ਕਾਰਜ ਵਿੱਢਿਆ ਗਿਆ ਸੀ।ਉਸ ਵਿਚ ਭਾਈ ਸਾਹਿਬ ਵੱਲੋਂ ਜਥਿਆਂ ਦੇ ਰੂਪ ਵਿਚ ਸੰਗਤਾਂ ਨੂੰ ਲੈ ਕੇ ਜਾਣ ਦੀ ਸੇਵਾ ਕੀਤੀ ਗਈ ਸੀ ਅਤੇ ਸਰਬੱਤ ਖ਼ਾਲਸੇ ਵਿਚ ਪਾਸ ਕੀਤੇ ਗਏ ਮਤਿਆਂ ਅਨੁਸਾਰ ਦ੍ਰਿੜ੍ਹ ਹੋ ਕੇ ਪ੍ਰਚਾਰ ਵੀ ਕੀਤਾ ਜਾ ਰਿਹਾ ਸੀ।ਪਰ ਬੀਤੇ ਦਿਨੀਂ ਪੁਲਿਸ ਪ੍ਰਸ਼ਾਸਨ ਵੱਲੋਂ ਸੋਸ਼ਲ ਸਾਈਟਾਂ ‘ਤੇ ਪਾਏ ਗਏ ਕਿਸੇ ਪੋਸਟ ਦੇ ਵਧੇ ਵਿਵਾਦ ਨੂੰ ਲੈ ਕੇ ਭਾਈ ਸੁਰਿੰਦਰ ਸਿੰਘ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਜੋ ਕਿ ਉਨ੍ਹਾਂ ਵੱਲੋਂ ਉਨਾਂ ਪੋਸਟਾਂ ਨਹੀਂ ਪਾਈਆਂ ਗਈਆਂ ਸੀ ਇਸ ਦਾ ਖੰਡਨ ਭਾਈ ਸਾਹਿਬ ਵੱਲੋਂ ਕਈ ਵਾਰ ਕੀਤਾ ਗਿਆ ਹੈ।ਇਸ ਮੌਕੇ ਭਾਈ ਸੁਰਿੰਦਰ ਸਿੰਘ ਦੇ ਪਿਤਾ ਜਸਵੰਤ ਸਿੰਘ, ਬੀਬੀ ਬਲਦੇਵ ਕੌਰ ਅਤੇ ਭਾਈ ਸਤਿਨਾਮ ਸਿੰਘ ਨੇ ਅਪੀਲ ਕੀਤੀ ਕਿ ਇਸ ਸਮੇਂ ਵਿਚ ਉਹਨਾਂ ਨੂੰ ਸਂੰਗਤਾਂ ਦੇ ਸਹਿਯੋਗ ਦੀ ਅਹਿਮ ਲੋੜ ਹੈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply