Monday, July 8, 2024

ਸੰਤ ਵੇਦ ਪ੍ਰਕਾਸ਼ ਜੀ ਦੀ 26ਵੀਂ ਬਰਸੀ ਸਮਾਗਮ ਪਿੰਡ ਕਲਿਆਣ ਵਿਖੇ ਮਨਾਈ

PPN1911201503

ਸੰਦੌੜ, 19 ਨਵੰਬਰ (ਹਰਮਿੰਦਰ ਸਿੰਘ ਭੱਟ)- ਸੰਤ ਵੇਦ ਪ੍ਰਕਾਸ਼ ਜੀ ਦੀ 26ਵੀ ਬਰਸੀ ਨੂੰ ਮੁੱਖ ਰੱਖਦਿਆਂ ਹੋਇਆਂ ਪਿੰਡ ਕਲਿਆਣ ਦੇ ਸਮੂਹ ਨਗਰ ਅਤੇ ਇਲਾਕੇ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕਲਿਆਣ ਵਿਖੇ ਧਾਰਮਿਕ ਸਮਾਗਮ ਆਯੋਜਿਤ ਕਰਵਾਇਆ ਗਿਆ। ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗਾਂ ਉਪਰੰਤ ਪੰਥ ਪ੍ਰਸਿੱਧ ਪ੍ਰਚਾਰਕ ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਵਾਲਿਆਂ ਨੇ ਹਾਜ਼ਰੀ ਭਰਦਿਆਂ ਸੰਗਤਾਂ ਦੇ ਇਕੱਠ ਨੂੰ ਸੰਤ ਵੇਦ ਪ੍ਰਕਾਸ਼ ਜੀ ਦੀ ਜੀਵਨੀ ਉੱਪਰ ਚਾਨਣਾ ਪਾਉਂਦਿਆਂ ਕਿਹਾ ਕਿ ਜੀਵਨ ਨੂੰ ਸੁਚੱਜੇ ਢੰਗ ਨਾਲ ਜਿਊਣ ਲਈ ਏਕਤਾ ਦਾ ਸਬੂਤ ਦਿੰਦੇ ਹੋਏ ਸਰਬੱਤ ਧਰਮਾਂ ਦਾ ਸਤਿਕਾਰ ਅਤੇ ਲੋੜਵੰਦਾਂ ਦੀ ਬਿਨਾਂ ਕਿਸੇ ਲਾਲਚ ਤੋਂ ਸੇਵਾ ਕਰਨਾ ਹੀ ਮਨੁੱਖਤਾ ਦਾ ਪਹਿਲਾ ਕਾਰਜ ਹੈ ਉਨ੍ਹਾਂ ਕਿਹਾ ਕਿ ਸਰਬ ਧਰਮਾਂ ਦੇ ਸਾਂਝੇ ਰਹਿਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਅਗਿਆਨੀਆਂ ਵੱਲੋਂ ਕੀਤੀ ਜਾ ਰਹੀ ਨਿਰਾਦਰੀ ਕਰਨਾ ਵੀ ਘੋਰ ਕਲਯੁਗ ਦੇ ਸ਼ੈਤਾਨ ਦੇ ਆਗਮਨ ਦੀ ਨਿਸ਼ਾਨੀ ਹੈ। ਜਿਸ ਨੂੰ ਗੁਰਬਾਣੀ ਅਤੇ ਨਾਮ ਸਿਮਰਨ ਦੇ ਪ੍ਰਤਾਪ ਨਾਲ ਖ਼ਤਮ ਕੀਤਾ ਜਾ ਸਕਦਾ ਹੈ। ਉਨਾਂ ਨੇ ਨਿੱਤਨੇਮੀ ਅਤੇ ਧਰਮ ਦੇ ਲਈ ਪਰਪੱਕ ਹੋਣ ਦਾ ਪ੍ਰਣ ਕਰਨ ਲਈ ਕਿਹਾ।ਉਪਰੰਤ ਬਾਬਾ ਅਵਤਾਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਵੱਲੋਂ ਸਿੱਖੀ ਜੀਵਨ ਜਿਊਣ ਲਈ ਬੱਚਿਆਂ ਨੂੰ ਪ੍ਰੇਰਿਤ ਕਰਨ ਲਈ ਨਿਭਾਈਆਂ ਜਾ ਰਹੀ ਸੇਵਾਵਾਂ ਦੀ ਸ਼ਲਾਘਾ ਵੀ ਵੀਰ ਮਨਪ੍ਰੀਤ ਸਿੰਘ ਵੱਲੋਂ ਕੀਤੀ ਗਈ। ਸੰਗਤਾਂ ਦੇ ਭਾਰੀ ਇਕੱਠ ਨੂੰ ਬਾਬਾ ਭੁਪਿੰਦਰ ਸਿੰਘ, ਭਾਈ ਪ੍ਰੇਮ ਸਿੰਘ ਨੇ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ।ਇਸ ਮੌਕੇ ਭਾਈ ਗੁਲਜ਼ਾਰ ਸਿੰਘ, ਭਾਈ ਚਮਕੌਰ ਸਿੰਘ, ਭਾਈ ਸਤਿਨਾਮ ਸਿੰਘ, ਭਾਈ ਕੇਵਲ ਸਿੰਘ, ਸੇਵਾਦਾਰ ਗੁਰਮੇਲ ਸਿੰਘ, ਬੰਤ ਸਿੰਘ ਤੋ ਇਲਾਵਾ ਇਲਾਕੇ ਦੀਆਂ ਸੰਗਤਾ ਨੇ ਸੇਵਾ ਨਿਭਾਈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply