
ਸੰਦੌੜ, 19 ਨਵੰਬਰ (ਹਰਮਿੰਦਰ ਸਿੰਘ ਭੱਟ)- ਲੁਧਿਆਣਾ ਰੋਡ ਤੇ ਸਥਿਤ ਪਾਵਰਗ੍ਰਿਡ 400 ਕੇ.ਵੀ ਉਪ ਕੇਂਦਰ ਵਿਖੇ ਵਿਜੀਲੈਂਸ ਜਾਗਰੂਕਤਾ ਸਪਤਾਹ ਮਨਾਇਆ ਗਿਆ। ਪਾਵਰਗ੍ਰਿਡ ਤੇ ਕਰਮਚਾਰੀਆ ਵਿਚਕਾਰ ਭਾਸ਼ਣ ਮੁਕਾਬਲੇ ਕਰਵਾਏ ਗਏ ਅਤੇ ਕੈਬਰਿਜ ਸੀਨੀਅਰ ਸੈਕੰਡਰੀ ਸਕੂਲ ਧੂਰੀ ਦੇ ਵਿਦਿਆਰਥੀਆਂ ਨੇ ਗਿੱਧਾ ਭੰਗੜਾ, ਨਾਟਕ ਆਦਿ ਪੇਸ਼ ਕੀਤੇ। ਸਮਾਗਮ ਦੇ ਸਮਾਪਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਡੀ.ਐਸ.ਪੀ ਜੇਲ੍ਹ ਗੁਰਜੀਤ ਸਿੰਘ ਬਰਾੜ ਨੇ ਭ੍ਰਿਸ਼ਟਾਚਾਰ ਦੀ ਰੋਕਥਾਮ ਲਈ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਪ੍ਰਤੀਯੋਗਤਾ ਵਿੱਚ ਭਾਗ ਲੈਣ ਵਾਲੇ ਜੇਤੂਆਂ ਨੂੰ ਇਨਾਮ ਵੰਡੇ। ਇਸ ਮੌਕੇ ਪਾਵਰਗ੍ਰਿਡ ਦੇ ਸਹਾਇਕ ਮਹਾਂ-ਪ੍ਰਬੰਧਕ ਏ.ਕੇ ਧਵਨ, ਸੀ.ਆਈ.ਐਮ ਤੋਂ ਬਿਮਲ, ਨਰਿੰਦਰ ਸਿੰਘ, ਮਨਦੀਪ ਸਿੰਘ, ਈ ਵਣਿਤ ਨੇਗੀ ਆਦਿ ਵੀ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media