Monday, July 8, 2024

ਸੋਹਰਾਬ ਸਕੂਲ ਵਿੱਚ ਤਿੰਨ ਦਿਨਾਂ ਦੰਦਾਂ ਦਾ ਕੈਂਪ ਅਤੇ ਸੈਮੀਨਾਰ ਲਗਾਇਆ

PPN1911201507

ਸੰਦੌੜ, 19 ਨਵੰਬਰ (ਹਰਮਿੰਦਰ ਸਿੰਘ ਭੱਟ)- ਸਥਾਨਕ ਨਾਭਾ ਰੋਡ ਤੇ ਸਥਿਤ ਸੋਹਰਾਬ ਸਕੂਲ ਵਿੱਚ ਤਿੰਨ ਦਿਨਾਂ ਦੰਦਾਂ ਦਾ ਕੈਂਪ ਅਤੇ ਸੈਮੀਨਾਰ ਲਗਾਇਆ ਗਿਆ। ਦੰਦਾਂ ਦਾ ਨਿਰੀਖਣ ਸ਼ਿਵਾਨੰਦ ਡੈੱਟਲ ਕਲੀਨਿਕ ਦੇ ਡਾ.ਮਨੀਸ਼ਾ ਗੁਪਤਾ (ਭਾਰਤੀ) ਅਤੇ ਉਹਨਾਂ ਦੀ ਟੀਮ ਵੱਲੋਂ ਬੱਚਿਆਂ ਦੇ ਦੰਦਾਂ ਦੇ ਨਿਰੀਖਣ ਦੇ ਨਾਲ-ਨਾਲ ਇਲਾਜ ਸੰਬੰਧੀ ਢੁੱਕਵੀਂ ਸਲਾਹ ਵੀ ਦਿੱਤੀ ਗਈ। ਇਸ ਮੌਕੇ ਸਕੂਲ ਦੇ ਅਧਿਆਪਕਾਂ ਲਈ ਦੰਦਾਂ ਦੀ ਸਾਂਭ-ਸੰਭਾਲ ਸੰਬੰਧੀ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸੋਹਰਾਬ ਸਕੂਲ ਦੇ ਡਾਇਰੈਕਟਰ ਮੈਡਮ ਮਹਿਨਾਜ਼ ਅਮਜਦ ਵੱਲੋਂ ਵੀ ਸ਼ਿਰਕਤ ਕੀਤੀ ਗਈ। ਇਸ ਸੈਮੀਨਾਰ ਵਿੱਚ ਸਕੂਲ ਦੇ ਪ੍ਰਿੰਸੀਪਲ ਮੈਡਮ ਜ਼ੋਹਰਾ ਸੱਤਾਰ ਅਤੇ ਸਮੂਹ ਅਧਿਆਪਕ ਵੀ ਹਾਜ਼ਰ ਸਨ। ਇਸ ਸੈਮੀਨਾਰ ਵਿੱਚ ਡਾ.ਮਨੀਸ਼ਾ ਗੁਪਤਾ (ਭਾਰਤੀ) ਵੱਲੋਂ ਅਧਿਆਪਕਾਂ ਨੂੰ ਦੰਦਾਂ ਦੀਆਂ ਬਿਮਾਰੀਆਂ ਅਤੇ ਸਾਂਭ-ਸੰਭਾਲ ਸੰਬੰਧੀ ਜਾਣਕਾਰੀ ਦਿੱਤੀ ਗਈ। ਮੁੱਖ ਮਹਿਮਾਨ ਮੈਡਮ ਮਹਿਨਾਜ਼ ਅਮਜਦ ਨੇ ਵੀ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੰਦ ਮਨੁੱਖ ਦੇ ਸਿਹਤਮੰਦ ਰਹਿਣ ਵਿੱਚ ਬਹੁਤ ਵੱਡਾ ਯੋਗਦਾਨ ਪਾਉਂਦੇ ਹਨ, ਇਸ ਲਈ ਇਹਨਾਂ ਦੀ ਸਹੀ ਢੰਗ ਨਾਲ ਸੰਭਾਲ ਰੱਖਣਾ ਬਹੁਤ ਜ਼ਰੂਰੀ ਹੋ ਗਿਆ ਹੈ। ਸਕੂਲ ਦੇ ਪ੍ਰਿੰਸੀਪਲ ਮੈਡਮ ਜ਼ੌਹਰਾ ਸੱਤਾਰ ਨੇ ਵੀ ਅਧਿਆਪਕਾਂ ਨੂੰ ਬੱਚਿਆਂ ਵਿੱਚ ਦੰਦਾਂ ਦੀ ਸਾਂਭ-ਸੰਭਾਲ ਲਈ ਚੰਗੀਆਂ ਆਦਤਾਂ ਪੈਦਾ ਕਰਨ ਸੰਬੰਧੀ ਪ੍ਰੇਰਿਤ ਕੀਤਾ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply