Monday, July 8, 2024

ਦਿੱਲੀ ਕਮੇਟੀ ਨੂੰ 9ਵੇਂ ਪਾਤਿਸ਼ਾਹ ਦੇ ਸ਼ਹੀਦੀ ਦਿਹਾੜੇ ਦੀ ਗਲਤ ਤਰੀਕ ‘ਤੇ ਇਤਰਾਜ਼- ਦਿੱਲੀ ਸਰਕਾਰ ਨੂੰ ਦਿੱਤਾ ਪੱਤਰ

GK -Sirsa

ਨਵੀਂ ਦਿੱਲੀ, 19 ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਬਾਰੇ ਦਿੱਲੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਇਸ਼ਤਹਾਰ ਵਿੱਚ ਗਲਤ ਮਿਤੀ ਲਿਖਣ ਤੇ ਇਤਰਾਜ ਪੱਤਰ ਭੇਜਿਆ ਗਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਭੇਜੇ ਇਸ ਪੱਤਰ ਵਿੱਚ ਦਿੱਲੀ ਸਰਕਾਰ ਦੇ ਐਕਸਾਇਜ਼, ਇੰਟਰਟੇਨਮੈਂਟ ਅਤੇ ਲਕਜ਼ੱਰੀ ਟੈਕਸ ਵਿਭਾਗ ਵੱਲੋਂ ਇਸ ਸਬੰਧ ਵਿੱਚ ਮਿਤੀ 6 ਨਵੰਬਰ, 2015 ਨੂੰ ਇਕ ਅੰਗਰੇਜੀ ਅਖਬਾਰ ਵਿੱਚ ਛੱਪੇ ਇਸਤਹਾਰ ਦਾ ਹਵਾਲਾ ਦਿੱਤਾ ਗਿਆ। ਸਿੱਖ ਪੰਥ ਦੀ ਸਰਬਉ-ਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਮਾਣਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ਼ਹੀਦੀ ਦਿਹਾੜਾ 16 ਦਸੰਬਰ ਨੂੰ ਹੋਣ ਦੀ ਜਾਣਕਾਰੀ ਦਿੰਦੇ ਹੋਏ ਪੱਤਰ ਵਿੱਚ ਸਿੱਖ ਪੰਥ ਵੱਲੋਂ ਸਮੂਹ ਦਿਹਾੜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਿਸਾਬ ਨਾਲ ਮਨਾਉਣ ਦਾ ਵੀ ਦਿੱਲੀ ਕਮੇਟੀ ਵੱਲੋਂ ਦਾਅਵਾ ਕੀਤਾ ਗਿਆ ਹੈ।
16 ਦਸੰਬਰ ਦੀ ਥਾਂ ਕੇਜਰੀਵਾਲ ਸਰਕਾਰ ਵੱਲੋਂ ਸ਼ਹੀਦੀ ਦਿਹਾੜੇ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 24 ਨਵੰਬਰ ਦੱਸੇ ਜਾਣ ਨੂੰ ਕਮੇਟੀ ਵੱਲੋਂ ਸੰਸਾਰ ਭਰ ਵਿਚ ਵਸਦੇ ਸਿੱਖਾਂ ਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਭਾਵਨਾਵਾ ਨੂੰ ਸੱਟ ਲਗਣ ਦਾ ਵੀ ਦਾਅਵਾ ਕੀਤਾ ਗਿਆ ਹੈ। ਦਿੱਲੀ ਸਰਕਾਰ ਨੂੰ ਵਿਵਾਦ ਤੋਂ ਬਚਣ ਲਈ ਛੇਤੀ ਹੀ ਆਪਣੀ ਗਲਤੀ ਸੁਧਾਰਨ ਦੀ ਸਲਾਹ ਦਿੰਦੇ ਹੋਏ ਕਮੇਟੀ ਵੱਲੋਂ ਤਾਰੀਖ਼ ਨਾ ਬਦਲਣ ਦੀ ਸੂਰਤ ਵਿੱਚ ਦਿੱਲੀ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕਰਨ ਦੀ ਵੀ ਚੇਤਾਵਨੀ ਦਿੱਤੀ ਗਈ ਹੈ।

Check Also

ਗੁਰਜੀਤ ਔਜਲਾ ਨੇ ਤੀਜ਼ੀ ਵਾਰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਤੀਜੀ ਵਾਰ ਚੋਣ ਜਿੱਤ ਕੇ ਲੋਕ …

Leave a Reply