Monday, July 8, 2024

ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਾ ਆਯੋਜਨ 21 ਤੋਂ 30 ਨਵੰਬਰ ਤੱਕ

ਨਵੀਂ ਦਿੱਲੀ, 19 ਨਵਬਰ (ਅੰਮ੍ਰਿਤ ਲਾਲ ਮੰਨਣ)- ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਹਮੇਸ਼ਾਂ ਵਾਂਗ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁੁਰਬ ਨੂੰ ਸਮਰਪਿਤ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਾ ਆਯੋਜਨ 21 ਤੋਂ 30 ਨਵੰਬਰ ਤੱਕ ਗੁਰਦੁਆਰਾ ਬੰਗਲਾ ਸਾਹਿਬ ਸਥਿਤ ਸਰੋਵਰ ਦੀ ਪਰਿਕਰਮਾ ਵਿੱਚ ਕੀਤਾ ਜਾ ਰਿਹਾ ਹੈ, ਜਿਸ ਦਾ ਉਦਘਾਟਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ ਕੇ 21 ਨਵੰਬਰ ਨੂੰ ਸਵੇਰੇ 9 ਵੱਜੇ ਅਰਦਾਸ ਤੋਂ ਉਪਰੰਤ ਕਰਨਗੇ। ਇਹ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਇੱਥੇ ਜਾਰੀ ਇੱਕ ਬਿਆਨ ਰਾਹੀਂ ਦਿੱਤੀ। ਉਨ੍ਹਾਂ ਦਸਿਆ ਕਿ ਹਰ ਰੋਜ਼ ਸਵੇਰੇ 9 ਵਜੇ ਤੋਂ ਰਾਤ 9 ਵਜੇ ਤਕ ਚਲਣ ਵਾਲੀ ਇਸ ਪ੍ਰਦਰਸ਼ਨੀ ਵਿੱਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਕਾਸ਼ਨ ਵਿਭਾਗਾਂ ਤੋਂ ਇਲਾਵਾ ਪੰਜਾਬ ਅਤੇ ਦਿੱਲੀ ਦੇ ਉਘੇ ਪ੍ਰਕਾਸ਼ਕ, ਜਿਵੇਂ ਪੰਜਾਬੀ ਯੂਨੀਵਰਸਿਟੀ ਪਟਿਆਲਾ, ਭਾਸ਼ਾ ਵਿਭਾਗ ਪੰਜਾਬ ਸਰਕਾਰ, ਸਿੰਘ ਬ੍ਰਦਰਸ, ਭਾਈ ਵੀਰ ਸਿੰਘ ਸਾਹਿਤ ਸਦਨ, ਨੈਸ਼ਨਲ ਬੁਕ ਟ੍ਰਸਟ, ਨਵਦੀਪ ਪ੍ਰਕਾਸ਼ਨ, ਮਨਪ੍ਰੀਤ ਪ੍ਰਕਾਸ਼ਨ, ਨੈਸ਼ਨਲ ਬੁਕ ਸ਼ਾਪ, ਹੇਮਕੁੰਟ ਪ੍ਰੈਸ, ਸੁਕ੍ਰਿਤ ਟ੍ਰਸਟ, ਬ੍ਰਹਮ ਬੁੰਗਾ ਆਦਿ ਕਈ ਪ੍ਰਕਾਸ਼ਕ ਹਿਸਾ ਲੈ ਰਹੇ ਹਨ। ਸ. ਰਾਣਾ ਨੇ ਦਸਿਆ ਕਿ ਇਸ ਪ੍ਰਦਰਸ਼ਨੀ ਵਿੱਚ ਜਿੱਥੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਧਰਮ ਅਤੇ ਇਤਿਹਾਸ ਨਾਲ ਸੰਬੰਧਤ ਚੋਣਵੀਆਂ ਪੁਸਤਕਾਂ ਪੁਰ 50 ਤੋਂ 70 ਪ੍ਰਤੀਸ਼ਤ ਤਕ ਰਿਆਇਤ ਦੇਣ ਦਾ ਫੈਸਲਾ ਕੀਤਾ ਗਿਆ ਹੈ, ਉਥੇ ਹੀ ਦੂਸਰੇ ਪ੍ਰਕਾਸ਼ਕਾਂ ਨੇ ਵੀ ਚੋਣਵੀਆਂ ਪੁਸਤਕਾਂ ਪੁਰ 15 ਤੋਂ 50 ਪ੍ਰਤੀਸ਼ਤ ਤੱਕ ਰਿਆਇਤ ਦੇਣ ਦਾ ਭਰੋਸਾ ਦੁਆਇਆ ਹੈ।

Check Also

ਗੁਰਜੀਤ ਔਜਲਾ ਨੇ ਤੀਜ਼ੀ ਵਾਰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਤੀਜੀ ਵਾਰ ਚੋਣ ਜਿੱਤ ਕੇ ਲੋਕ …

Leave a Reply