Monday, July 8, 2024

‘ਕੈਂਸਰ ਦਾ ਮੁਢਲੀ ਸਟੇਜ ‘ਤੇ ਪਕੜ ਵਿਚ ਆਉਣਾ ਹੀ ਕੈਂਸਰ ਕੰਟਰੋਲ ਦੀ ਕੁੰਜੀ’

PPN1911201511

ਅੰਮ੍ਰਿਤਸਰ, 19 ਨਵੰਬਰ (ਗੁਰਚਰਨ ਸਿੰਘ, ਜਗਦੀਪ ਸਿੰਘ ਸੱਗੂ)- ਕੈਂਸਰ ਦਾ ਮੁਢਲੀ ਸਟੇਜ ‘ਤੇ ਪਕੜ ਵਿਚ ਆਉਣਾ ਹੀ ਕੈਂਸਰ ਕੰਟਰੋਲ ਦੀ ਕੁੰਜੀ ਹੈ। ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਜੈ ਸਿੰਘ ਨੇ ਆਮ ਲੋਕਾਂ ਨੂੰ ਕੈਂਸਰ ਸਬੰਧੀ ਜਾਗਰੂਕ ਕਰਨ ਲਈ ਪਿੰਡ ਚੇਤਨਪੁਰਾ ਦੇ ਪ੍ਰਾਇਮਰੀ ਸਕੂਲ ਵਿਚ ਇਕ ਜ਼ਿਲ੍ਹਾ ਪੱਧਰੀ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਵਰਕਸ਼ਾਪ ਵਿਚ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾ, ਅਧਿਆਪਕਾਂ, ਪੈਰਾ ਮੈਡੀਕਲ ਸਟਾਫ ਅਤੇ ਆਸ਼ਾ ਵਰਕਰਾਂ ਨੇ ਸ਼ਮੂਲੀਅਤ ਕੀਤੀ। ਸਿਵਲ ਸਰਜਨ ਨੇ ਇਸ ਮੌਕੇ ਕਿਹਾ ਕਿ ਕੈਂਸਰ ਦੀ ਬਿਮਾਰੀ ਤੋਂ ਬਚਣ ਲਈ ਇਸ ਦੇ ਲੱਛਣਾਂ ਤੇ ਕਾਰਨਾਂ ਬਾਰੇ ਮੁਢਲੀ ਜਾਣਕਾਰੀ ਹੋਣੀ ਲਾਜ਼ਮੀ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਵਰਕਸ਼ਾਪਾਂ ਦਾ ਮੁੱਖ ਮੰਤਵ ਲੋਕਾਂ ਨੂੰ ਇਸ ਰੋਗ ਪ੍ਰਤੀ ਵੇਰਵੇ ਤੇ ਮੈਡੀਕਲ ਤੱਥਾਂ ਅਨੁਸਾਰ ਜਾਣਕਾਰੀ ਦੇਣਾ ਹੈ ਤਾਂ ਜੋ ਲੋਕ ਵਹਿਮਾਂ-ਭਰਮਾਂ ਵਿਚ ਪੈ ਕੇ ਜਾਂ ਫੇਰ ਕਿਸੇ ਗਲਤ ਫਹਿਮੀ ਦਾ ਸ਼ਿਕਾਰ ਹੋ ਕੇ ਗ਼ਲਤ ਪਾਸੇ ਨਾ ਜਾਣ ਬਲਕਿ ਜਲਦੀ ਤੋਂ ਜਲਦੀ ਕਿਸੇ ਨੇੜਲੇ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਸਿਹਤ ਕਰਮੀ ਨਾਲ ਸੰਪਰਕ ਕਰਨ।ਉਨ੍ਹਾਂ ਕਿਹਾ ਕਿ ਇਸ ਬਿਮਾਰੀ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਮਰੀਜ਼ ਨੂੰ ਮੌਤ ਦੇ ਮੂੰਹ ਵਿਚੋਂ ਜਾਣ ਤੋਂ ਬਚਾਇਆ ਜਾ ਸਕਦਾ ਹੈ।
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਰਮਦਾਸ ਡਾ. ਵਿਨੋਦ ਨੇ ਕੈਂਸਰ ਦੇ ਵੱਧ ਰਹੇ ਪ੍ਰਸਾਰ, ਪਰਹੇਜ ਅਤੇ ਇਲਾਜ ਬਾਰੇ ਵਿਸਥਾਰ ਨਾਲ ਦੱਸਿਆ।ਉਨ੍ਹਾਂ ਦੱਸਿਆ ਕਿ ਕੈੀਸਰ ਦੇ ਮੁਢਲੇ ਚਿੰਨ੍ਹਾਂ ਬਾਰੇ ਆਮ ਲੋਕਾਂ ਨੂੰ ਜਾਣਕਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਫ਼ਸਲਾਂ ‘ਤੇ ਕੀਟ ਨਾਸ਼ਕ ਦਵਾਈਆਂ ਦੀ ਘੱਟ ਤੋਂ ਘੱਟ ਵਰਤੋਂ ਕਰਨ ਅਤੇ ਤੰਬਾਕੂ, ਬੀੜੀ-ਸਿਗਰੇਟ ਅਤੇ ਸ਼ਰਾਬ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਮਨਪੀ੍ਰਤ ਸਿੰਘ ਅਤੇ ਸ. ਮਹਾਂਬੀਰ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਾਜ ਕੌਰ, ਜ਼ਿਲ੍ਹਾ ਬੀ ਸੀ ਸੀ ਆਰੂਸ਼ ਭੱਲਾ, ਬੀ. ਈ. ਈ ਬਲਜਿੰਦਰ ਕੌਰ, ਸਰਪੰਚ ਮੱਖਣ ਸਿੰਘ, ਜਗਰੂਪ ਕੌਰ ਅਤੇ ਯਸ਼ਪਾਲ ਸਿੰਘ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply