Monday, July 8, 2024

22 ਤੋਂ 24 ਨਵੰਬਰ ਤੱਕ 154699 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਧਕ ਬੂੰਦਾਂ

PPN1911201512

ਅੰਮ੍ਰਿਤਸਰ, 19 ਨਵੰਬਰ (ਗੁਰਚਰਨ ਸਿੰਘ, ਜਗਦੀਪ ਸਿੰਘ ਸੱਗੂ)- ਵਿਸ਼ਵ ਸਿਹਤ ਸੰਗਠਨ ਵੱਲੋਂ ਨੈਸ਼ਨਲ ਇਮੂਨਾਈਜ਼ੇਸ਼ਨ ਰਾਊਂਡ ਤਹਿਤ ਲੋਕਾਂ ਨੂੰ ਪੋਲੀਓ ਮੁਕਤ ਕਰਨ ਦੇ ਮਕਸਦ ਨਾਲ 22, 23 ਅਤੇ 24 ਨਵੰਬਰ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ 5 ਸਾਲ ਤੱਕ ਦੀ ਉਮਰ ਦੇ 154699 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਦੇ ਆਦੇਸ਼ ਮੁਤਾਬਿਕ ਸਿਵਲ ਹਸਪਤਾਲ ਵਿਖੇ ਹੋਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਜੈ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ ਸਿਹਤ ਵਿਭਾਗ ਵੱਲੋਂ 1788 ਮੈਂਬਰਾਂ ‘ਤੇ ਆਧਾਰਿਤ 894 ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ‘ਤੇ 160 ਸੁਪਰਵਾਈਜ਼ਰ ਲਗਾਏ ਗਏ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਬੇਸ਼ੱਕ ਭਾਰਤ ਪੋਲੀਓ ਮੁਕਤ ਦੇਸ਼ਾਂ ਦੀ ਸੂਚੀ ਵਿਚ ਆ ਚੁੱਕਾ ਹੈ, ਪਰੰਤੂ ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਵੱਲੋਂ ਇਹ ਰਾਊਂਡ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਰਾਊਂਡ ਲਈ ਸਿਹਤ ਵਿਭਾਗ ਵੱਲੋਂ ਮੁਕੰਮਲ ਤੌਰ ‘ਤੇ ਤਿਆਰੀ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਪੋਲੀਓ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਾਅ ਲਈ ਇਕੱਲੇ ਸਿਹਤ ਵਿਭਾਗ ਨੂੰ ਹੀ ਕਮਰਬੰਦ ਹੋਣ ਦੀ ਜ਼ਰੂਰਤ ਨਹੀਂ ਹੈ, ਬਲਕਿ ਇਸ ਦੇ ਨਾਲ ਬਾਕੀ ਵਿਭਾਗਾਂ ਦੇ ਸਹਿਯੋਗ ਦੀ ਵੀ ਓਨੀ ਹੀ ਲੋੜ ਹੀੈ। ਉਨ੍ਹਾਂ ਆਏ ਹੋਏ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਸ਼ਹਿਰੀ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਇਸ ਰਾਊਂਡ ਦੌਰਾਨ ਨਵ-ਜਨਮੇ ਬੱਚੇ ਤੋਂ ਲੈ ਕੇ 5 ਸਾਲ ਤੱਕ ਦਾ ਕੋਈ ਵੀ ਬੱਚਾ ਜੀਵਨ ਰੂਪੀ ਪੋਲੀਓ ਰੋਧਕ ਬੂੰਦਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਇਸ ਮੌਕੇ ਵਿਸ਼ਵ ਸਿਹਤ ਸੰਗਠਨ ਦੇ ਸਰਵੇਲੈਂਸ ਅਫ਼ਸਰ ਰਵਿੰਦਰ ਸਿੰਘ, ਡਾ ਭਾਰਤੀ, ਅਨੂ ਚਾਵਲਾ, ਕਮਲਦੀਪ, ਤ੍ਰਿਪਤਾ ਕੁਮਾਰੀ ਤੋਂ ਇਲਾਵਾ ਵੱਖ-ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫ਼ਸਰ, ਸ਼ਹਿਰੀ ਮੈਡੀਕਲ ਅਫ਼ਸਰ, ਜ਼ਿਲ੍ਹਾ ਪ੍ਰੋਜੈਕਟ ਅਫ਼ਸਰ ਆਈ ਸੀ ਡੀ ਐਸ, ਬਿਜਲੀ ਵਿਭਾਗ, ਰੱਖਿਆ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply