Monday, July 8, 2024

ਰੇਲਵੇ ਸਟੇਸ਼ਨ ਦੇ ਸਾਹਮਣੇ ਗੋਲਬਾਗ ਵਿਖੇ ਨਾਈਟ ਰੈਣ ਬਸੇਰਾ ਸ਼ੁਰੂ- ਮੇਅਰ

PPN1911201514

ਅੰਮ੍ਰਿਤਸਰ, 19 ਨਵੰਬਰ (ਗੁਰਚਰਨ ਸਿੰਘ)- ਸਰਦੀ ਦੀ ਆਮਦ ਨੂੰ ਦੇਖਦਿਆਂ ਰੇਲਵੇ ਸਟੇਸ਼ਨ ਦੇ ਸਾਹਮਣੇ ਗੋਲਬਾਗ ਵਿਖੇ ਇੱਕ ਇਮਾਰਤ ਵਿੱਚ ਨਾਈਟ ਰੈਣ ਬਸੇਰਾ ਸ਼ੁਰੂ ਕੀਤਾ ਗਿਆ ਹੈ।ਇਸ ਦਾ ਉਦਘਾਟਨ ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ, ਸੀਨੀ. ਡਿਪਟੀ ਮੇਅਰ ਸ. ਅਵਤਾਰ ਸਿੰਘ, ਅਤੇ ਕਮਿਸ਼ਨਰ ਨਗਰ ਨਿਗਮ ਸ੍ਰੀ ਪਰਦੀਪ ਕੁਮਾਰ ਸਭਰਵਾਲ, ਵੱਲੋਂ ਮਿਲ ਕੇ ਕੀਤਾ ਗਿਆ।
ਇਸ ਸਮੇਂ ਜਾਣਕਾਰੀ ਦਿੰਦਿਆਂ ਮੇਅਰ ਅਰੋੜਾ ਨੇ ਦੱਸਿਆ ਕਿ ਸ਼ਹਿਰ ਵਿੱਚ ਆਉਣ ਵਾਲੇ ਯਾਤਰੂ ਤੇ ਸ਼ਰਧਾਲੂਆਂ ਲਈ ਇਹ ਰੈਣ ਬਸੇਰਾ ਬਣਾਇਆ ਗਿਆ, ਜਿਹਨਾ ਕੋਲ ਸ਼ਹਿਰ ਵਿਚ ਰਾਤ ਸਮੇਂ ਰਹਿਣ ਲਈ ਕੋਈ ਸਥਾਨ ਨਹੀਂ ਹੁੰਦਾ।ਅਜਿਹੇ ਲੋਕਾਂ ਨੂੰ ਸਰਦੀ ਅਤੇ ਬਰਸਾਤ ਦੇ ਮੌਸਮ ਵਿਚ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਨਾਈਟ ਰੈਣ ਬਸੇਰਾ ਵਿਚ ਖਾਣ-ਪੀਣ ਅਤੇ ਰਹਿਣ ਦੀਆਂ ਪੂਰੀਆਂ ਸਹੂਲਤਾਂ ਮੁਹੱਈਆ ਕੀਤੀਆਂ ਜਾਣਗੀਆਂ ਅਤੇ ਮੈਡੀਕਲ ਸੇਵਾਵਾਂ ਵੀ ਉਪਲਬਧ ਹੋਣਗੀਆਂ।ਇਸ ਦੇ ਨਾਲ ਹੀ ਜਿਹੜੇ ਲੋਕ ਬਾਹਰਲੇ ਰਾਜਾਂ ਤੋਂ ਇੱਥੇ ਆਉਂਦੇ ਹਨ ਅਤੇ ਉਹਨਾ ਨੂੰ ਵਾਪਸ ਉਹਨਾਂ ਦੇ ਰਾਜਾਂ ‘ਚ ਭੇਜਣ ਦੇ ਵੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅੰਮ੍ਰਿਤਸਰ ਵਿਖੇ ਪਹਿਲਾਂ ਹੀ 10 ਰੈਣ ਬਸੇਰੇ ਚੱਲ ਰਹੇ ਹਨ ਜਿਥੇ ਉਹਨਾਂ ਲੋਕਾਂ ਨੂੰ ਜਿਨ੍ਹਾਂ ਪਾਸ ਰਹਿਣ ਲਈ ਸਥਾਨ ਨਹੀ ਹੁੰਦਾ, ਖਾਣ-ਪੀਣ ਅਤੇ ਰਹਿਣ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਇਸ ਅਵਸਰ ‘ਤੇ ਡਾ: ਰਾਮ ਚਾਵਲਾ ਕੌਸਲਰ, ਸੁਰਿੰਦਰ ਸਿੰਘ ਸੰਯੁਕਤ ਕਮਿਸ਼ਨਰ, ਪ੍ਰਦੂਮਣ ਸਿੰਘ, ਨਿਗਰਾਨ ਇੰਜੀਨੀਅਰ, ਨਗਰ ਨਿਗਮ ਦੇ ਅਧਿਕਾਰੀ ਅਤੇ ਕਾਫੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply