Monday, July 8, 2024

ਜ਼ਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ 18 ਨਵੰਬਰ ਤੱਕ 42991 ਮੀਟਰਿਕ ਟਨ ਝੋਨਾ ਆਇਆ

DC SUkhwinder S Pktਪਠਾਨਕੋਟ, 19 ਨਵੰਬਰ (ਪ.ਪ)- ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 18 ਨਵੰਬਰ ਤੱਕ 42991 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਨੇ 42991 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਪੰਜਾਬ ਐਗਰੋ ਨੇ 13764 ਮੀਟਰਿਕ ਟਨ, ਪਨਗ੍ਰੇਨ ਨੇ 6060 ਮੀਟਰਿਕ ਟਨ, ਪਨਸਪ ਨੇ 7535 ਮੀਟਰਿਕ ਟਨ, ਮਾਰਕਫੈਡ ਨੇ 5632 ਅਤੇ ਪੰਜਾਬ ਰਾਜ ਵੇਅਰਹਾਊਂਸਿੰਗ ਕਾਰਪੋਰੇਸ਼ਨ ਨੇ 10000 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ 37694 ਮੀਟਰਿਕ ਟਨ ਝੋਨੇ ਦੀ ਚੁਕਾਈ ਵੀ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 50.11 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply