Monday, July 8, 2024

ਪਠਾਨਕੋਟ ਦੇ 60 ਪਿੰਡਾਂ ਵਿੱਚ 2582 ਪਖਾਨੇ ਬਣਾਉਣ ਦਾ ਕੰਮ ਜੰਗੀ ਪੱਧਰ ‘ਤੇ – ਡਿਪਟੀ ਸਪੀਕਰ

Dinesh Babbuਪਠਾਨਕੋਟ, 19 ਨਵੰਬਰ (ਪ.ਪ)- ਸਰਕਾਰ ਵੱਲੋਂ ਵਾਤਾਵਰਣ ਸੰਭਾਲ ਲਈ ਅਤੇ ਲੋਕਾਂ ਲਈ ਸਾਫ ਸੁਥਰਾ ਵਾਤਾਵਰਣ ਬਣਾਈ ਰੱਖਣ ਦੇ ਲਈ ਕਰੋੜਾਂ ਰੁਪਏ ਖਰਚ ਕਰਕੇ ਆਧੁਨਿਕ ਸੁਵਿਧਾਵਾਂ ਵਾਲੇ ਪਖਾਨਿਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਵਿੱਚ ਵੀ ਪਖਾਨਿਆਂ ਦੀ ਹਾਲਤ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ ਅਤੇ ਜਿੰਨ੍ਹਾਂ ਸਕੂਲਾਂ ਵਿੱਚ ਪਖਾਨੇ ਨਹੀਂ ਹਨ, ਉਨ੍ਹਾਂ ਸਕੂਲਾਂ ਵਿੱਚ ਵੀ ਆਧੁਨਿਕ ਪਖਾਨਿਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਿੰਦਿਆ ਦੱਸਿਆ ਕਿ ਸਰਕਾਰ ਵੱਲੋਂ ਜ਼ਿਲ੍ਹਾ ਪਠਾਨਕੋਟ ਵਿੱਚ 15 ਸਰਕਾਰੀ ਸਕੂਲਾਂ ਵਿੱਚ 17.30 ਲੱਖ ਰੁਪਏ ਦੀ ਲਾਗਤ ਨਾਲ ਪਖਾਨਿਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਤਾਂ ਕਿ ਬੱਚਿਆਂ ਨੂੰ ਜੰਗਲ ਪਾਣੀ ਜਾਣ ਕਰਨ ਲਈ ਸਕੂਲਾਂ ਦੇ ਬਾਹਰ ਖੁਲ੍ਹੇ ਵਿੱਚ ਨਾ ਜਾਣਾ ਪਵੇ। ਉਨ੍ਹਾਂ ਦੱਸਿਆ ਕਿ ਇਸ ਦੇ ਅਧੀਨ ਜ਼ਿਲ੍ਹਾ ਪਠਾਨਕੋਟ ਦੇ ਗੋਬਿੰਦਸਰ, ਰਾਣੀਪੁਰ ਝਿਕਲਾ, ਭਗਵਾਨਸਰ, ਨੌਸ਼ਹਿਰਾ ਨਲਬੰਧਾ, ਸਿੰਬਲੀ, ਧੀਰਾ, ਸੁਜਾਨਪੁਰ, ਝੇਲਾ ਅਮਦਾ ਸ਼ਕਰਗੜ੍ਹ, ਮਾਮੂਨ, ਗਿਦੱੜਪੁਰ, ਕੋਟਲੀ ਮੁਗਲਾਂ, ਦੋਲਤਪੁਰ ਕਲਾਂ, ਕੇ.ਐਫ.ਸੀ., ਪਠਾਨਕੋਟ ਅਤੇ ਦੁਨੇਰਾ ਦੇ ਸਰਕਾਰੀ ਸਕੂਲਾਂ ਵਿੱਚ ਪਖਾਨਿਆਂ ਦਾ ਨਿਰਮਾਣ ਕਰਵਾਇਆ ਗਿਆ ਹੈ।
ਡਿਪਟੀ ਸਪੀਰਕ ਨੇ ਦੱਸਿਆ ਕਿ ਇਸ ਦੇ ਨਾਲ ਹੀ ਜ਼ਿਲ੍ਹੇ ਦੇ 60 ਪਿੰਡਾਂ ਵਿੱਚ 2582 ਪਖਾਨਿਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਜਿਸ ਅਧੀਨ ਹਰੇਕ ਪਖਾਨੇ ‘ਤੇ 15 ਹਜ਼ਾਰ ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਜਲਦੀ ਹੀ ਸਾਰੇ ਪਿੰਡਾਂ ਵਿੱਚ ਪਖਾਨੇ ਬਣ ਕੇ ਤਿਆਰ ਹੋ ਜਾਣਗੇ। ਜਿਸ ਨਾਲ ਲੋਕਾਂ ਨੂੰ ਜੰਗਲ ਪਾਣੀ ਕਰਨ ਲਈ ਖੁੱਲ੍ਹੇ ਵਿੱਚ ਨਹੀਂ ਜਾਣਾ ਪਵੇਗਾ। ਇਸ ਤੋਂ ਇਲਾਵਾ ਸਰਕਾਰ ਵੱਲੋਂ ਖੁੱਲ੍ਹੇ ਵਿੱਚ ਜੰਗਲ ਪਾਣੀ ਕਰਨ ਨਾਲ ਦੂਸ਼ਿਤ ਹੋ ਰਹੇ ਵਾਤਾਵਰਣ ਪ੍ਰਤੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਖੁੱਲ੍ਹੇ ਵਿੱਚ ਜੰਗਲ ਪਾਣੀ ਜਾਣ ਨਾਲ ਜਿੱਥੇ ਵਾਤਾਵਰਣ ਨੂੰ ਨੁਕਸਾਨ ਹੋ ਰਿਹਾ ਹੈ, ਉਥੇ ਹੀ ਦੂਜੇ ਪਾਸੇ ਲੋਕਾਂ ਦੀ ਸਿਹਤ ਨੂੰ ਵੀ ਇਸ ਨਾਲ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੇ ਯਤਨਾਂ ਨਾਲ ਹੁਣ ਪਿੰਡਾਂ ਦੇ ਹਰ ਘਰ ਵਿੱਚ ਪਖਾਨੇ ਬਣਨ ਦਾ ਸਪਨਾ ਸਾਕਾਰ ਕੀਤਾ ਜਾ ਰਿਹਾ ਹੈ ਅਤੇ ਘਰਾਂ ਵਿੱਚ ਪਖਾਨਿਆਂ ਦੀ ਸੁਵਿਧਾ ਮਿਲਣ ਨਾਲ ਲੋਕਾਂ ਵਿੱਚ ਵੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply