Wednesday, September 9, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਏਅਰ ਪੋਰਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੈਮੀਨਾਰ

ਅੰਮ੍ਰਿਤਸਰ, 19 ਨਵੰਬਰ (ਗੁਰਚਰਨ ਸਿੰਘ)- ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੇ ਸਬੰਧ ਵਿੱਚ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਤੇ ਸ੍ਰ. ਸੁਖਦੇਵ ਸਿੰਘ ਕੋ-ਆਰਡੀਨੇਟਰ ਧਰਮ ਪ੍ਰਚਾਰ ਕਮੇਟੀ, ਚੀਫ ਖਾਲਸਾ ਦੀਵਾਨ ਅਤੇ ਸ੍ਰ. ਤਰਸੇਮ ਸਿੰਘ ਸਰੋਤ ਵਿਅਕਤੀ ਦੇ ਤੌਰ ‘ਤੇ ਪਹੁੰਚੇ।ਉਹਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਮਾਜਿਕ ਰਿਸ਼ਤਿਆਂ ਦੀ ਉਪਮਾ ਨਾਲ ਗੁਰੂ ਜੀ ਦੀ ਬਾਣੀ ਨੂੰ ਬੜੇ ਵਿਸ਼ਥਾਰ ਨਾਲ ਸਮਝਾਇਆ ਅਤੇ ਬੱਚਿਆਂ ਨੂੰ ਬਾਣੀ ਪੜ੍ਹਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਤੇ ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਬੱਚਿਆਂ ਨੂੰ ਗੁਰੂ ਜੀ ਦੇ ਆਗਮਨ ਪੂਰਬ ਦੀ ਵਧਾਈ ਦਿਤੀ ਅਤੇ ਗੁਰੂ ਜੀ ਦੀਆਂ ਸਿਖਿਆਵਾਂ ਉਪਰ ਚਲਣ ਦੀ ਪ੍ਰੇਰਣ ਕੀਤੀ ਚਾਹੀਦਾ ਹੈ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply