Thursday, October 29, 2026

 ਸ਼ੋ੍ਮਣੀ ਕਮੇਟੀ ਕਰਮਚਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ

ਅੰਮ੍ਰਿਤਸਰ, 19 ਨਵੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ. ਇੰਦਰ ਮੋਹਣ ਸਿੰਘ ‘ਅਨਜਾਣ’, ਸ. ਹਰਜਿੰਦਰ ਸਿੰਘ ਤੇ ਸ. ਨਿਸ਼ਾਨ ਸਿੰਘ ਨੂੰ ਮਹੱਤਵਪੂਰਨ ਅਹੁੱਦਿਆਂ ‘ਤੇ ਤਬਦੀਲ ਕੀਤਾ ਗਿਆ ਹੈ।ਇਨ੍ਹਾਂ ਤਬਦੀਲੀਆਂ ਤਹਿਤ ਸ. ਇੰਦਰਮੋਹਣ ਸਿੰਘ ‘ਅਨਜਾਣ’ ਇੰਚਾਰਜ ਗੁਰਦੁਆਰਾ ਗਜ਼ਟ ਨੂੰ ਪਬਲੀਸਿਟੀ ਵਿਭਾਗ ਦੇ ਇੰਚਾਰਜ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।ਇਸੇ ਤਰ੍ਹਾਂ ਧਰਮ ਪ੍ਰਚਾਰ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਹਰਜਿੰਦਰ ਸਿੰਘ ਨੂੰ ਸ਼ੋ੍ਰਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਅਤੇ ਸ. ਨਿਸ਼ਾਨ ਸਿੰਘ ਇੰਚਾਰਜ ਪਬਲੀਕੇਸ਼ਨ ਨੂੰ ਧਰਮ ਪ੍ਰਚਾਰ ਕਮੇਟੀ ਦੇ ਸੁਪ੍ਰਿੰਟੈਂਡੈਂਟ ਵਜੋਂ ਤਾਇਨਾਤ ਕੀਤਾ ਗਿਆ ਹੈ।ਇਨ੍ਹਾਂ ਨੂੰ ਸ. ਮਨਜੀਤ ਸਿੰਘ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਜਗਜੀਤ ਸਿੰਘ ਮੀਤ ਸਕੱਤਰ ਅਤੇ ਸ. ਜੋਗਿੰਦਰ ਸਿੰਘ ਸਾਬਕਾ ਸਕੱਤਰ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਅਹੁਦੇ ‘ਤੇ ਬਿਠਾਇਆ। ਸ. ਮਨਜੀਤ ਸਿੰਘ ਸਕੱਤਰ ਸ਼ੋ੍ਮਣੀ ਕਮੇਟੀ ਨੇ ਇਨ੍ਹਾਂ ਨੂੰ ਅਹੁਦੇ ‘ਤੇ ਬੈਠਾਉਣ ਸਮੇਂ ਸੰਬੋਧਨ ਕਰਦਿਆਂ ਕਿਹਾ ਕਿ ਮਾਨਯੋਗ ਪ੍ਰਧਾਨ ਸਾਹਿਬ ਜਥੇਦਾਰ ਅਵਤਾਰ ਸਿੰਘ ਵੱਲੋਂ ਇਨ੍ਹਾਂ ਦੀ ਲਗਨ, ਮਿਹਨਤ, ਕਾਰਜ-ਕੁਸ਼ਲਤਾ ਅਤੇ ਲੰਮੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਇਹ ਕਾਰਜ ਭਾਰ ਸੌਂਪਿਆ ਗਿਆ ਹੈ।ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਨ੍ਹਾਂ ਨਵੀਆਂ ਜ਼ਿੰਮੇਵਾਰੀਆਂ ਲਈ ਨਿਯੁਕਤ ਕੀਤੇ ਕਰਮਚਾਰੀਆਂ ਵੱਲੋਂ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾਈਆਂ ਜਾਣਗੀਆਂ। ਇਸ ਮੌਕੇ ਸ. ਮਲਕੀਤ ਸਿੰਘ ਬਹਿੜਵਾਲ ਸਫ਼ਸੁਪ੍ਰਿੰਟੈਂਡੈਂਟ, ਸ. ਅਮਰਜੀਤ ਸਿੰਘ ਇੰਚਾਰਜ, ਸ. ਤੇਜਿੰਦਰ ਸਿੰਘ ਪੱਡਾ ਇੰਚਾਰਜ, ਸ. ਕਰਮਬੀਰ ਸਿੰਘ ਇੰਚਾਰਜ, ਸ. ਲਖਵਿੰਦਰ ਸਿੰਘ ਬਦੋਵਾਲ ਇੰਚਾਰਜ, ਸ.ਨਿਰਮਲ ਸਿੰਘ ਇੰਚਾਰਜ ਗੱਡੀਆਂ, ਬੀਬੀ ਮਨਮੋਹਨ ਕੌਰ ਇੰਚਾਰਜ, ਸ. ਅਰਵਿੰਦਰ ਸਿੰਘ ਸਾਸਨ ਏ ਪੀ ਆਰ ਓ, ਸ. ਹਰਜਿੰਦਰ ਸਿੰਘ, ਸ. ਮੇਜਰ ਸਿੰਘ, ਸ. ਕਾਰਜ ਸਿੰਘ, ਸ. ਗੁਰਿੰਦਰ ਸਿੰਘ ਠਰੂ ਤੇ ਸ. ਹਰਿੰਦਰ ਸਿੰਘ ਸੁਪਰਵਾਈਜ਼ਰ, ਸ. ਪਰਮਜੀਤ ਸਿੰਘ, ਸ. ਜਤਿੰਦਰ ਸਿੰਘ, ਸ. ਬਲਬੀਰ ਸਿੰਘ, ਸ.ਮਹਿੰਦਰ ਸਿੰਘ, ਸ. ਕਰਮਜੀਤ ਸਿੰਘ ਤੇ ਸ. ਸ਼ਵਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …

Leave a Reply